ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ ਦਾ ਨਤੀਜਾ

BTTNEWS
0

 -ਜ਼ਿਲ੍ਹਾ ਬਰਨਾਲਾ ਦੇ 11 ਵਿਦਿਆਰਥੀਆਂ ਨੇ ਕੀਤਾ ਮੈਰਿਟ ਵਿੱਚ ਸਥਾਨ ਹਾਸਿਲ

ਬਰਨਾਲਾ, 2 ਅਪ੍ਰੈਲ (BTTNEWS)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਦਾ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਜ਼ਿਲ੍ਹਾ ਬਰਨਾਲਾ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਪੰਜਵੀਂ ਜਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤ 99.72 ਰਹੀ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ ਦਾ ਨਤੀਜਾ

 ਜ਼ਿਲ੍ਹੇ ਵਿੱਚ ਕੁੱਲ 5315 ਵਿਦਿਆਰਥੀ ਨੇ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਬੈਠੇ ਤੇ 5300 ਬੱਚੇ ਪਾਸ ਹੋਣ ਵਿੱਚ ਸਫ਼ਲ ਰਹੇ। ਉਹਨਾਂ ਦੱਸਿਆ ਕਿ ਜਿਲੇ ਵਿੱਚ ਜ਼ਿਲ੍ਹੇ ਵਿੱਚ ਕੁੱਲ 11 ਵਿਦਿਆਰਥੀਆਂ ਏਕਮ ਸਿੰਘ ਗਿੱਲ, ਗੁਰਵਿੰਦਰ ਸਿੰਘ, ਰਾਜਪ੍ਰੀਤ ਸਿੰਘ, ਸੁਖਮਨਦੀਪ ਕੌਰ, ਸੁਖਮਨੀ ਕੌਰ,ਅਮਨਜੋਤ ਕੌਰ, ਕਨਿਕਾ, ਸਾਇਨਾ, ਹਰਪ੍ਰੀਤ ਕੌਰ, ਸਾਂਚੀ ਦੇਵੀ ਤੇ ਗੁਰਲੀਨ ਕੌਰ ਨੇ 100 ਵਿੱਚੋਂ 100 ਨੰਬਰ ਪ੍ਰਾਪਤ ਕਰਦਿਆਂ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ।ਉਹਨਾਂ ਦੱਸਿਆ ਕਿ ਪ੍ਰੀਖਿਆ ਵਿੱਚ ਸਫ਼ਲ ਨਾ ਹੋਣ ਵਾਲੇ ਵਿਦਿਆਰਥੀਆਂ ਲਈ ਦੋ ਮਹੀਨੇ ਬਾਅਦ ਵਿਭਾਗ ਵੱਲੋਂ ਸਪਲੀਮੈਂਟਰੀ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ। ਜ਼ਿਲਾ ਸਿੱਖਿਆ ਅਫਸਰ ਮੈਡਮ ਇੰਦੂ ਸਿਮਕ, ਉਪ ਜਿਲਾ ਸਿੱਖਿਆ ਅਫਸਰ ਮੈਡਮ ਵਸੁੰਧਰਾ ਕਪਿਲਾ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਹਰਿੰਦਰ ਬਰਾੜ ਅਤੇ ਗੁਰਦੀਪ ਸਿੰਘ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਪਾਸ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰੇਰਿਤ ਕੀਤਾ।

Post a Comment

0Comments

Post a Comment (0)