ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ SAD ਵੱਲੋਂ ਬਠਿੰਡਾ ਦੇ ਵੱਖ ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਮੀਟਿੰਗਾਂ

BTTNEWS
0

 -ਲੋਕ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਭਾਗ ਵੇਖਣਾ ਚਾਹੁੰਦੇ ਹਨ - ਹਰਗੋਬਿੰਦ ਕੌਰ 

ਬਠਿੰਡਾ , 18 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਠਿੰਡਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।

   

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ SAD ਵੱਲੋਂ ਬਠਿੰਡਾ ਦੇ ਵੱਖ ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਮੀਟਿੰਗਾਂ

    ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਕਿਹੜੀ ਸਿਆਸੀ ਪਾਰਟੀ ਪੰਜਾਬ ਦੇ ਲੋਕਾਂ ਦਾ ਭਲਾ ਕਰਦੀ ਹੈ। ਇਸੇ ਕਰਕੇ ਹੀ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਭਾਗ ਵੇਖਣਾ ਚਾਹੁੰਦੇ ਹਨ । 

       ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ , ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਿੱਲੀ ਦੀਆਂ ਪਾਰਟੀਆਂ ਹਨ ਤੇ ਪੰਜਾਬ ਨੂੰ ਲੁੱਟਣ ਆਈਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ । ਅਕਾਲੀ ਦਲ ਜੋ ਵਾਅਦਾ ਵੋਟਰਾਂ ਨਾਲ ਕਰਦਾ ਉਹ ਪੂਰਾ ਕਰਦਾ । ਪੰਜਾਬ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਮਿਲੀਆਂ ਸਨ । ਜਦੋਂ ਕਿ ਦੂਜੀਆਂ ਪਾਰਟੀਆਂ ਨੇ ਇਹਨਾਂ ਭਲਾਈ ਸਕੀਮਾਂ ਨੂੰ ਉਲਟਾ ਬੰਦ ਹੀ ਕੀਤਾ । 

        ਹਰਗੋਬਿੰਦ ਕੌਰ ਨੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਇੱਕ ਇੱਕ ਵੋਟ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਾਉ ਤਾਂ ਕਿ ਅਕਾਲੀ ਦਲ ਮਜ਼ਬੂਤ ਹੋ ਸਕੇ ਤੇ ਲੋਕਾਂ ਦੀ ਅਵਾਜ਼ ਬਣੇ ।

        ਇਹਨਾਂ ਮੀਟਿੰਗਾਂ ਦੌਰਾਨ ਇਕਬਾਲ ਸਿੰਘ ਬੱਬਲੀ ਢਿੱਲੋਂ ਹਲਕਾ ਇੰਚਾਰਜ , ਬਲਵਿੰਦਰ ਕੌਰ ਸ਼ਹਿਰੀ ਜ਼ਿਲਾ ਪ੍ਰਧਾਨ , ਚਰਨਜੀਤ ਕੌਰ ਜ਼ਿਲਾ ਪ੍ਰਧਾਨ ਦਿਹਾਤੀ , ਨਾਇਬ ਸਿੰਘ ਬਰਾੜ ਸਰਕਲ ਪ੍ਰਧਾਨ , ਇਕਬਾਲ ਸਿੰਘ ਮਿੱਠੜੀ ਸਰਕਲ ਪ੍ਰਧਾਨ , ਪਰਮਪਾਲ ਸਿੱਧੂ ਸਰਕਲ ਪ੍ਰਧਾਨ , ਰਕੇਸ਼ ਕੁਮਾਰ ਕਾਕਾ ਸਰਕਲ ਪ੍ਰਧਾਨ ਅਤੇ ਹਰਤਾਰ ਸਿੰਘ ਸੰਧੂ ਸਰਕਲ ਪ੍ਰਧਾਨ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)