ਸ੍ਰੀ ਮੁਕਤਸਰ ਸਾਹਿਬ , 13 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਾਜੇ ਖ਼ਾਲਸਾ ਪੰਥ ਦੇ 325ਵੇਂ ਸਾਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਦੇ ਆਦੇਸ਼ ਅਨੁਸਾਰ ਅੱਜ ਵਿਸਾਖੀ ਵਾਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਘਰਾਂ ਤੇ ਖ਼ਾਲਸਾਈ ਝੰਡੇ ਲਹਿਰਾਏ ।
ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਉਪਰ ਖ਼ਾਲਸਈ ਝੰਡਾ ਝੁਲਾਇਆ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ । ਇਸੇ ਦੌਰਾਨ ਹੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਸਥਿਤ ਆਪਣੇ ਘਰ ਤੇ ਖ਼ਾਲਸਾਈ ਝੰਡਾ ਲਹਿਰਾਇਆ ਅਤੇ ਸਮੁੱਚੇ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ।