ਮਾਨਸਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾ ਦਾ ਉਦਘਾਟਨ ਕੀਤਾ ਗਿਆ
ਵੱਡੀ ਗਿਣਤੀ ਵਿੱਚ ਹਰ ਵਰਗ ਦੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ
ਮਾਨਸਾ: ਸ਼ਨੀਵਾਰ ਨੂੰ ਮਾਨਸਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐਸ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਪੂਜਾ ਪਾਠ ਦੇ ਨਾਲ ਤਿੰਨੋਂ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ।
![]() |
| ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐਸ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਸ਼ਨੀਵਾਰ ਨੂੰ ਮਾਨਸਾ ਵਿਖੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ। |
ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੀਬਾ ਪਰਮਪਾਲ ਕੌਰ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਚੋਣਾਂ 'ਚ ਕੁਝ ਹੀ ਦਿਨ ਬਾਕੀ ਹਨ, ਇਸ ਲਈ ਉਹ ਘਰ-ਘਰ ਜਾ ਕੇ ਲੋਕਾਂ ਨੂੰ ਮਿਲਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣ ਅਤੇ ਉਨ੍ਹਾਂ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕਰਨ।
ਬੀਬਾ ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਦੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਝੂਠੇ ਵਾਅਦੇ ਕਰਨ ਵਿੱਚ ਨਹੀਂ ਸਗੋਂ ਇਮਾਨਦਾਰੀ ਨਾਲ ਲੋਕ ਭਲਾਈ ਲਈ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ।
ਇਹੀ ਕਾਰਨ ਹੈ ਕਿ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਹੋਰ ਵੀ ਮਜ਼ਬੂਤ ਹੁੰਦਾ ਜਾ ਰਿਹਾ ਹੈ
ਅਤੇ ਭਾਰਤੀ ਜਨਤਾ ਪਾਰਟੀ ਇਸ ਚੋਣ ਵਿੱਚ ਵੱਡੀ ਜਿੱਤ ਵੱਲ ਵਧ ਰਹੀ ਹੈ।
ਪ੍ਰੋਗਰਾਮ ਦੌਰਾਨ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਬੀਬਾ ਪਰਮਪਾਲ ਕੌਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਲੂਕਾ ਪਰਿਵਾਰ ਨੇ ਹਮੇਸ਼ਾ ਹੀ ਆਮ ਜਨਤਾ ਲਈ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗਾ। ਇਸ ਮੌਕੇ ਭਾਜਪਾ ਆਗੂ ਰਾਕੇਸ਼ ਕੁਮਾਰ ਜੈਨ, ਕਾਕਾ ਅਮਰੇਂਦਰ ਸਿੰਘ, ਭੋਲਾ ਸਿੰਘ, ਵਿਵੇਕ ਕੁਮਾਰ ਆਦਿ ਹਾਜ਼ਰ ਸਨ।

Post a Comment