ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਵਿਖੇ 19 ਮਈ ਨੂੰ

BTTNEWS
0

 ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 18 ਮਈ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 19 ਮਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਹੋ ਰਹੀ ਹੈ । ਜਿਸ ਦੌਰਾਨ ਜਥੇਬੰਦੀ ਦੀਆਂ ਸੂਬਾਈ ਆਗੂ , ਜ਼ਿਲਾ ਪ੍ਰਧਾਨ , ਬਲਾਕ ਪ੍ਰਧਾਨ ਅਤੇ ਸੀਨੀਅਰ ਆਗੂ ਹਿੱਸਾ ਲੈਣਗੀਆਂ ।‌

     

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਵਿਖੇ 19 ਮਈ ਨੂੰ

   ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਉਹਨਾਂ ਦੀ ਕੋਈ ਮੰਗ ਮੰਨੀ ਨਹੀਂ ਰਹੀ । 

        ਉਹਨਾਂ ਕਿਹਾ ਕਿ ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ 8 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਪਿਛਲੇਂ ਲੰਮੇ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਦੇ ਕਿਰਾਏ ਨਹੀਂ ਦਿੱਤੇ ਜਾ ਰਹੇ । ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਲਈ ਘਟੀਆ ਕੁਆਲਿਟੀ ਦਾ ਰਾਸ਼ਨ ਭੇਜਿਆ ਜਾ ਰਿਹਾ । ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਨਹੀਂ ਦਿੱਤਾ ਜਾ ਰਿਹਾ । ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਨਹੀਂ ਕੀਤੇ ਜਾ ਰਹੇ । ਇਹਨਾਂ ਤੋਂ ਇਲਾਵਾ ਹੋਰ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਇਹ ਮੀਟਿੰਗ ਕੀਤੀ ਜਾ ਰਹੀ ਹੈ । ਜਿਸ ਦੌਰਾਨ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ।

Post a Comment

0Comments

Post a Comment (0)