ਸ੍ਰੀ ਮੁਕਤਸਰ ਸਾਹਿਬ , 7 ਮਈ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਆਪਣੇ ਕੀਤੇ ਹੋਏ ਵਾਅਦੇ ਅਨੁਸਾਰ ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਹਰ ਮਹੀਨੇ ਦਿੱਤੇ ਜਾਣ।
ਇਸਤਰੀ ਅਕਾਲੀ ਦਲ ਦੇ ਵੱਖ ਵੱਖ ਆਗੂਆਂ ਦੀਆਂ ਤਸਵੀਰਾਂ। ਫੋਟੋ - ਸੁਖਪਾਲ ਢਿੱਲੋਂ |
ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ , ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ , ਸ੍ਰੀ ਮੁਕਤਸਰ ਸਾਹਿਬ ਹਲਕੇ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ ਅਤੇ ਹਲਕਾ ਮਲੋਟ ਦੀ ਪ੍ਰਧਾਨ ਕਿਰਨਪਾਲ ਕੌਰ ਮਹਾਂਬੱਧਰ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਦੋ ਸਾਲ ਤੋਂ ਉੱਪਰ ਦਾ ਸਮਾਂ ਲੰਘ ਚੁੱਕਾ ਹੈ । ਪਰ ਅਜੇ ਤੱਕ ਕਿਸੇ ਵੀ ਬੀਬੀ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਦਿੱਤਾ ਗਿਆ । ਜਦੋਂ ਕਿ ਔਰਤਾਂ ਹਜ਼ਾਰ ਹਜ਼ਾਰ ਰੁਪਏ ਨੂੰ ਬੜੀ ਬੇਸਬਰੀ ਨਾਲ ਉਡੀਕ ਰਹੀਆਂ ਹਨ । ਉਹਨਾਂ ਕਿਹਾ ਕਿ ਹੁਣ ਤੱਕ ਦਾ ਸਾਰਾ ਬਕਾਇਆ ਜੋ ਲਗਭਗ 25-25 ਹਜ਼ਾਰ ਰੁਪਏ ਬਣਦਾ ਹੈ ਔਰਤਾਂ ਨੂੰ ਦਿੱਤਾ ਜਾਵੇ ।
ਆਗੂਆਂ ਨੇ ਕਿਹਾ ਕਿ ਔਰਤਾਂ ਨੂੰ ਗੁੰਮਰਾਹ ਕਰਕੇ ਵੋਟਾਂ ਲਈਆਂ ਗਈਆਂ ਸਨ ਪਰ ਬਾਅਦ ਵਿੱਚ ਵਾਅਦਾ ਪੂਰਾ ਨਹੀਂ ਕੀਤਾ ।