ਮੌਜੂਦਾ ਕੌਂਸਲਰਾਂ ਸਮੇਤ ਦਰਜਨਾਂ ਆਗੂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਸ਼ਾਮਲ

bttnews
0

 ਲੋਕ ਆਪ ਦੇ ਝੂਠ ਤੇ ਫਰੇਬ ਤੋਂ ਅੱਕੇ : ਸੁਖਬੀਰ ਸਿੰਘ ਬਾਦਲ

ਪਿੰਡ ਬਾਦਲ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼ਾਮਲ ਹੋਣ ਮੌਕੇ ਮੋਗਾ ਦੇ ਤਿੰਨ ਕੌਂਸਲਰ ਤੇ ਹੋਰ ਆਗੂ। 

ਲੰਬੀ, 10 ਮਈ: ਆਮ ਆਦਮੀ ਪਾਰਟੀ (ਆਪ) ਨੁੰ ਮੋਗਾ ਵਿਚ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਇਸਦੇ ਤਿੰਨ ਮੌਜੂਦਾ ਕੌਂਸਲਰ ਤੇ ਦਰਜਨਾਂ ਹੋਰ ਆਗੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਵੀ ਹਾਜ਼ਰ ਸਨ।

ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕੌਂਸਲਰ ਗੌਰਵ ਗੁਪਤਾ ਗੁੱਡੂ ਵਾਰਡ ਨੰਬਰ 42 , ਕੌਂਸਲਰ ਰੇਨੂੰ ਬਾਲਾ ਵਾਰਡ ਨੰਬਰ 43 ਅਤੇ ਵਾਰਡ ਨੰਬਰ 23 ਤੋਂ ਕੌਂਸਲਰ ਸਪਨਾ ਤੋਂ ਇਲਾਵਾ ਪਾਰਟੀ ਦੇ ਮੋਗਾ ਸ਼ਹਿਰੀ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਦੀਪਇੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਕੌਂਸਲਰ ਅਤੇ ਹਲਕਾ ਮੋਗਾ ਦੇ ਅਬਜਰਵਰ ਗੋਵਰਧਨ ਪੋਪਲੀ ਨੇ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਗੋਵਰਧਨ ਪੋਪਲੀ ਦੀ ਧਰਮ ਪਤਨੀ ਸਰੋਜ ਰਾਣੀ ਵਾਰਡ ਨੰਬਰ 7 ਤੋਂ ਬਤੌਰ ਕੌਂਸਲਰ ਨੁਮਾਇੰਦਗੀ ਕਰ ਰਹੇ ਹਨ।

ਇਹਨਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਹੀ ਪੰਜਾਬੀ ਆਪ ਦੇ ਝੂਠ ਤੇ ਫਰੇਬ ਦੀ ਰਾਜਨੀਤੀ ਤੋਂ ਅੱਕ ਗਏ ਹਨ। ਉਹਨਾਂ ਕਿਹਾ ਕਿ ਵੱਡੇ ਵੱਡੇ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ਵਾਲੀ ਆਪ ਨੇ ਦੋ ਸਾਲਾਂ ਵਿਚ ਪੰਜਾਬ ਨੂੰ ਕੰਗਾਲ ਕਰ ਕੇ ਰੱਖ ਦਿੱਤਾ ਹੈ ਤੇ ਸੂਬੇ ਸਿਰਫ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ ਹੈ। ਸਾਰੇ ਸ਼ਹਿਰਾਂ ਵਿਚ ਵਿਕਾਸ ਕਾਰਜ ਠੱਪ ਪਏ ਹਨ, ਸੜਕਾਂ ਟੁੱਟੀਆਂ ਪਈਆਂ, ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ। ਹੋਰ ਤਾਂ ਹੋਰ ਸਟ੍ਰੀਟ ਲਾਈਟਾਂ ਤੱਕ ਦੀ ਵੀ ਮੁਰੰਮਤ ਨਹੀਂ ਹੋ ਰਹੀ।

ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਂਦੀ ਅਤੇ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।

 

Post a Comment

0Comments

Post a Comment (0)