ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

BTTNEWS
By -
0

 -ਤੀਆਂ ਦੇ ਮੇਲੇ ਦੇ ਦੂਜੇ ਸੈਸ਼ਨ ਦਾ ਦੀਪ ਜਗਾ ਕੇ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

ਭਲਾਈਆਣਾ/ਸ੍ਰੀ ਮੁਕਤਸਰ ਸਾਹਿਬ, 28 ਅਗਸਤ (BTTNEWS)- ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ।

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ. ਤੁਸ਼ਾਰ ਗੁਪਤਾ ਏ.ਡੀ.ਸੀ. ਵਿਕਾਸ ਸੁਰਿੰਦਰ ਸਿੰਘ ਢਿੱਲੋਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।

Post a Comment

0 Comments

Post a Comment (0)
3/related/default