ਅੰਤਰਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼, ਅਸਾਮ ਪੁਲਿਸ ਦੀ ਮਦਦ ਨਾਲ ਗੁਹਾਟੀ ਤੋਂ 2 ਗ੍ਰਿਫ਼ਤਾਰ

BTTNEWS
0

 ₹5.25 ਕਰੋੜ ਦੀ ਰਿਕਵਰੀ, ਨਾਲ  ਏ.ਟੀ.ਐਮ. ਕਾਰਡਾਂ ਅਤੇ ਮੋਬਾਈਲ ਫੋਨਾਂ ਦੀ ਬਰਾਮਦਗੀ

 ਲੁਧਿਆਣਾ, 30 ਸਤੰਬਰ (BTTNEWS)- ਲੁਧਿਆਣਾ ਪੁਲਿਸ ਵੱਲੋਂ ਇੱਕ ਅੰਤਰਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ, ਅਸਾਮ ਪੁਲਿਸ ਦੀ ਮਦਦ ਨਾਲ ਗੁਹਾਟੀ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 7 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ₹5.25 ਕਰੋੜ ਦੀ ਰਿਕਵਰੀ, ਨਾਲ  ਏ.ਟੀ.ਐਮ. ਕਾਰਡਾਂ ਅਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ, I4C ਡੇਟਾ ਦੇ ਅਨੁਸਾਰ ਇਹ ਭਾਰਤ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਰਿਕਵਰੀ ਹੈ।

ਅੰਤਰਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼, ਅਸਾਮ ਪੁਲਿਸ ਦੀ ਮਦਦ ਨਾਲ ਗੁਹਾਟੀ ਤੋਂ 2 ਗ੍ਰਿਫ਼ਤਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਈਬਰ ਕਰਾਈਮ ਟੀਮ ਨੂੰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪ੍ਰਾਪਤੀ ਸਾਈਬਰ ਅਪਰਾਧਾਂ ਖ਼ਿਲਾਫ਼ ਲੜਾਈ ਵਿੱਚ ਇਕ ਬੇ-ਮਿਸਾਲ ਅਤੇ ਇੱਕ ਉੱਚ ਮਾਪਦੰਡ ਸਥਾਪਿਤ ਕਰਦੀ ਹੈ।

ਸ਼ਲਾਘਾ ਦੇ ਯੋਗ:

✅ ਕਮਿਸ਼ਨਰ ਪੁਲਿਸ ਲੁਧਿਆਣਾ ਕੁਲਦੀਪ ਚਾਹਲ

✅ ਐਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ, ਸਾਈਬਰ ਕਰਾਈਮ

✅ ਏ.ਐੱਸ.ਆਈ. ਰਾਜ ਕੁਮਾਰ

✅ ਏ.ਐੱਸ.ਆਈ. ਪਰਮਜੀਤ ਸਿੰਘ

✅ ਹੈਡ ਕਾਂਸਟੇਬਲ ਰਾਜੇਸ਼ ਕੁਮਾਰ

✅ ਕਾਂਸਟੇਬਲ ਰੋਹਿਤ ਬਾਜਾਦ

✅ ਕਾਂਸਟੇਬਲ ਸਿਮਰਨਦੀਪ ਸਿੰਘ

ਡੀ.ਜੀ.ਪੀ. ਪੰਜਾਬ ਵਲੋਂ ਅਸਾਮ ਪੁਲਿਸ ਦੇ ਡੀਜੀਪੀ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਾਡੇ ਅੰਤਰਰਾਜੀ ਅਭਿਆਨ ਵਿੱਚ ਸ਼ਾਨਦਾਰ ਸਹਿਯੋਗ ਦਿੱਤਾ।

ਪੰਜਾਬ ਪੁਲਿਸ ਨਵੇਂ ਯੁੱਗ ਦੇ ਅਪਰਾਧਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ 24 ਘੰਟੇ ਕੰਮ ਕਰ ਰਹੀ ਹੈ।

Post a Comment

0Comments

Post a Comment (0)