-ਅਕਾਲੀ ਦਲ ਦੇ ਪੀਏਸੀ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਹੋਏ ਆਪ ਵਿੱਚ ਸ਼ਾਮਲ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (BTTNEWS)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਪੀਏਸੀ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਬੀਰ ਸਿੰਘ ਭੁੱਲਰ ਨੇ ਪਰਿਵਾਰ ਸਮੇਤ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਜਿਨ੍ਹਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ਼ਾਮਿਲ ਕੀਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਭੁੱਲਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਅਤਿ ਨਜ਼ਦੀਕੀ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਗੁਰਲਾਲ ਸਿੰਘ ਭੁੱਲਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਬੀਰ ਸਿੰਘ ਭੁੱਲਰ ਆਪਣੇ ਸੈਂਕੜੇ ਸਾਥੀਆਂ ਨਾਲ ਅਕਾਲੀ ਦਲ ਛੱਡਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਪਿੰਡ ਭੁੱਲਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾ਼ਜਰ ਸਨ। ਇਸ ਦੌਰਾਨ ਗੁਰਲਾਲ ਸਿੰਘ ਭੁੱਲਰ ਅਤੇ ਜਗਬੀਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕਰਨਗੇ।ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਨੰਬਰਦਾਰ ਬਗੀਚਾ ਸਿੰਘ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਜਤਿੰਦਰ ਮਹੰਤ, ਸਾਬਕਾ ਸਰਪੰਚ ਜਗਦੇਵ ਭੁੱਲਰ, ਜਗਦੀਪ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਚਹਿਲ ਆਦਿ ਹਾਜ਼ਰ ਸਨ।