ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ (BTTNEWS)- “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਦੁਆਰਾ ਡੇਂਗੂ ਤੋਂ ਬਚਣ ਲਈ ਜਾਗਰੂਕ ਕਰਦੇ ਇਸ਼ਤਿਹਾਰ ਸਥਾਨਕ ਬੱਸ ਸਟੈਂਡ ਅਤੇ ਵੱਖ ਵੱਖ ਜਨਤਕ ਥਾਵਾਂ ਤੇ ਵੰਡੇ ਗਏ। ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ (ਆਈ.ਏ.ਐਸ) ਦੁਆਰਾ ਇੱਕ ਮੀਟਿੰਗ ਰਾਹੀਂ ਸਮਾਜ ਸੇਵੀ ਸੰਸਥਾਵਾਂ ਨੂੰ ਡੇਂਗੂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਸੀ।
ਇਸ ਲੜੀ ਨੂੰ ਅੱਗੇ ਤੋਰਦਿਆਂ ਸਥਾਨਕ ਬੱਸ ਸਟੈਂਡ ਸਥਿਤ ਪੁਲਿਸ ਚੌਂਕੀ ਦੇ ਇੰਚਾਰਜ ਮੈਡਮ ਗੁਰਮੇਲ ਕੌਰ ਦੀ ਅਗਵਾਈ ਹੇਠ ਬਲਦੇਵ ਸਿੰਘ ਏ.ਐਸ.ਆਈ ਨਾਲ ਮਿਲ ਕੇ ਸਵਾਰੀਆਂ ਅਤੇ ਸਟਾਫ ਨੂੰ ਡੇਂਗੂ ਜਾਗਰੂਕਤਾ ਇਸ਼ਤਿਹਾਰ ਵੰਡੇ ਗਏ। ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਹ ਸੇਵਾ ਕਾਰਜ ਸੁਖਦੇਵ ਜਵੈਲਰਜ਼ ਦੇ ਸੰਚਾਲਕ ਸੁਖਦੇਵ ਸਿੰਘ ਜੌਹਰ, ਸਰਬਜੀਤ ਸਿੰਘ ਜੌਹਰ ਅਤੇ ਕਮਲਜੀਤ ਸਿੰਘ ਜੌਹਰ ਦੀ ਮੱਦਦ ਨਾਲ ਨੇਪਰੇ ਚਾੜੀ ਜਾ ਰਹੀ ਹੈ। ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਚੇਅਰਮੈਨ ਡਾਕਟਰ ਨਰੇਸ਼ ਪਰੂਥੀ ਨੇ ਦੱਸਿਆ ਕਿ ਉਹ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਦੀਆਂ ਸਮਾਜ ਸੇਵੀ ਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਤੇ ਭਵਿੱਖ ਵਿੱਚ ਵੀ ਅਜਿਹੀ ਉਮੀਦ ਰੱਖਦੇ ਹਨ। ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡੇਂਗੂ ਰੋਕ ਪ੍ਰਤੀ ਜਾਗਰੂਕਤਾ ਇਸ਼ਤਿਹਾਰ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਦੇ ਨਾਲ ਨਾਲ ਫਰੀਦਕੋਟ ਵਿੱਚ ਵੀ ਵੰਡੇ ਜਾਣਗੇ।