Breaking

DC ਅਤੇ SSP ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਅਧਿਕਾਰੀਆਂ ਨੂੰ ਝੇਨੇ ਦੀ ਖਰੀਦ ਪ੍ਰਬੰਧਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼

ਸ੍ਰੀ ਮੁਕਤਸਰ ਸਾਹਿਬ, 26  ਅਕਤੂਬਰ (BTTNEWS)- ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਅਤੇ ਐਸ.ਐਸ.ਪੀ. ਸ੍ਰੀ ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਦੀ ਅਨਾਜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਨਾਜ ਮੰਡੀ ਦੀ ਦੌਰਾ ਕੀਤਾ।

DC ਅਤੇ SSP ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ


     
ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਿਵੇਂ ਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਅਦਾਇਗੀ ਵੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫਸਲ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦੀ ਖਾਦ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇ ਅਤੇ ਇਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਕੇ ਜਿੱਥੇ ਅਸੀਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਤੋਂ ਬਚਾ ਸਕਦੇ ਹਾਂ ਉੱਥੇ ਆਪਣੀ ਜਮੀਨੀ ਤਾਕਤ ਨੂੰ ਵੀ ਕਾਇਮ ਰੱਖ ਸਕਦੇ ਹਾਂ।

          ਜ਼ਿਕਰਯੋਗ ਹੈ ਕਿ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਅਤੇ ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਬਰਾੜ ਵੱਲੋਂ ਵੀ ਆਪਣੀਆਂ-ਆਪਣੀਆਂ ਤਹਿਸੀਲਾਂ ਦੀਆਂ ਮੰਡੀਆਂ ਵਿੱਚ ਲਗਾਤਾਰ ਵਿਜ਼ਟ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ, ਸ੍ਰੀ ਗੁਰਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Post a Comment

Previous Post Next Post