ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 59.15 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

BTTNEWS
0


ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ -ਚੇਅਰਮੈਨ ਮਾਰਕਿਟ ਕਮੇਟੀ

ਸ੍ਰੀ ਮੁਕਤਸਰ ਸਾਹਿਬ22 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਮੌਕੇ ਦਿੱਤੇ ਜਾ ਰਹੇ ਹਨ। 

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ ਨੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਨੂੰ ਕੋਈ ਵੀ ਚੋਰੀ ਨਹੀਂ ਕਰ ਸਕਦਾ ਅਤੇ ਸਿੱਖਿਆ ਨਾਲ ਹੀ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਨਾਲ ਹੋਰ ਉੱਚੀਆਂ ਮੱਲਾਂ ਮਾਰਨਗੇ।


ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ 7.51 ਲੱਖਸਰਕਾਰੀ ਪ੍ਰਾਇਮਰੀ ਸਕੂਲ ਹਰਾਜ ਵਿਖੇ 1.60 ਲੱਖਸਰਕਾਰੀ ਹਾਈ ਸਕੂਲ ਹਰਾਜ ਵਿਖੇ 15 ਲੱਖਸਰਕਾਰੀ ਪ੍ਰਾਇਮਰੀ ਸਕੂਲ ਮਡਾਹਰ ਕਲਾਂ ਵਿਖੇ 1.60 ਲੱਖ, ਸਰਕਾਰੀ ਹਾਈ ਸਕੂਲ ਮਡਾਹਰ ਕਲਾਂ ਵਿਖੇ 7.94 ਲੱਖ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਰੀਵਾਲਾ ਵਿਖੇ 25.50 ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਅਧਿਆਪਕਮਾਪੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Post a Comment

0Comments

Post a Comment (0)