ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਤੇ ਵਾਹਨਾਂ ਦੀ ਜਾਂਚ
ਸ੍ਰੀ ਮੁਕਤਸਰ ਸਾਹਿਬ : ਡਾ. ਅਖਿਲ ਚੌਧਰੀ (ਆਈ.ਪੀ.ਐਸ), ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ. ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਦਾ ਮੁੱਖ ਉਦੇਸ਼ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਹੈ ਤਾਂ ਜੋ ਜ਼ਿਲ੍ਹਾ ਵਿੱਚ ਸ਼ਾਂਤੀ ਕਾਇਮ ਰਹੇ।
ਐੱਸ.ਐੱਸ.ਪੀ ਨੇ ਦੱਸਿਆ ਕਿ ਅਮਨਦੀਪ ਸਿੰਘ ਡੀ.ਐਸ.ਪੀ (ਐਚ) ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹਾ ਵਿੱਚ ਵੱਖ-ਵੱਖ ਸਥਾਨਾਂ ਤੇ ਲਗਾਤਾਰ ਗਸ਼ਤਾਂ ਕਰਕੇ ਅਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀ ਅਤੇ ਵਹੀਕਲ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ ਤੇ ਲਗਾਤਾਰ ਗਸ਼ਤਾਂ ਕਰ ਰਹੀਆਂ ਹਨ। ਜਿਲ੍ਹਾ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਘਣੀ ਜਨਸੰਖਿਆ ਵਾਲੀਆਂ ਥਾਵਾਂ ਤੇ ਖੜੇ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡੋਕੂਮੈਂਟ ਦੀ ਜਾਂਚ ਕੀਤੀ ਜਾ ਰਹੀ ਹੈ। ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਚੈਕਿੰਗ ਦੌਰਾਨ PAIS ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦਾ ਪੁਲਿਸ ਕ੍ਰਿਮੀਨਲ ਰਿਕਾਰਡ ਵੇਰੀਫਾਈ ਕੀਤਾ ਗਿਆ।
ਐਸ.ਐਸ.ਪੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਦੇ ਖਿਲਾਫ ਪੁਲਿਸ ਦਾ ਸਹਿਯੋਗ ਦੇਣ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਪ੍ਰਾਪਤ ਹੋਣ ‘ਤੇ ਜਲਦ ਤੋਂ ਜਲਦ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।
ਪੁਲਿਸ ਕੰਟਰੋਲ ਰੂਮ: -80549-42100,
ਹੈਲਪਲਾਈਨ ਨੰਬਰ: -112