ਕੋਆਪਰੇਟਿਵ ਸੁਸਾਇਟੀਆਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ : ਵਿਧਾਇਕ ਕਾਕਾ ਬਰਾੜ

BTTNEWS
0

ਬਲਵਿੰਦਰ ਸਿੰਘ ਪ੍ਰਧਾਨ, ਇਕਬਾਲ ਸਿੰਘ ਮੀਤ ਪ੍ਰਧਾਨ ਤੇ ਹਰਜਿੰਦਰ ਬਣੇ ਕੋਆਪਰੇਟਿਵ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ  : ਪਿੰਡ ਜੱਸੇਆਣਾ ਦੀ ਕੋਆਪਰੇਟਿਵ ਬਹੁਮੰਤਵੀ ਸੇਵਾ ਸੁਸਾਇਟੀ ਦੀ ਚੋਣ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿੱਚ ਸਰਵਸੰਮਤੀ ਨਾਲ ਹੋਈ।ਜਿਸ ਵਿੱਚ ਬਲਵਿੰਦਰ ਸਿੰਘ ਜੱਸੇਆਣਾ ਨੂੰ ਪ੍ਰਧਾਨ, ਇਕਬਾਲ ਸਿੰਘ ਲੰਡੇਰੋਡੇ ਨੂੰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਕ੍ਰਿਪਾਲਕੇ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ।ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਅਤੇ ਸਰਪੰਚ ਅਰਸ਼ ਬਰਾੜ ਜੱਸੇਆਣਾ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਕੋਆਪਰੇਟਿਵ ਸੁਸਾਇਟੀਆਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜ਼ੋ ਉਹ ਪਿੰਡ ਦੇ ਲੋਕਾਂ ਦੀ ਸੇਵਾ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ। ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ। ਸਰਪੰਚ ਅਰਸ਼ ਜੱਸੇਆਣਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਨਵੀਂ ਚੁਣੀ ਗਈ ਟੀਮ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਵੇਗੀ। ਇਸ ਮੌਕੇ ਨਵੇਂ ਚੁਣੇ ਗਏ ਸੁਸਾਇਟੀ ਮੈਂਬਰ ਸੁਖਪਾਲ ਸਿੰਘ, ਸ਼ਰਨਜੀਤ ਕੌਰ, ਬਲਜਿੰਦਰ ਸਿੰਘ, ਗੁਰਬਚਨ ਸਿੰਘ, ਕਰਮਜੀਤ ਕੌਰ, ਗੁਰਮੀਤ ਸਿੰਘ, ਮੱਖਣ ਸਿੰਘ, ਨਛੱਤਰ ਸਿੰਘ ਆਦਿ ਚੁਣੇ ਗਏ। ਇਸ ਦੌਰਾਨ ਨਵੇਂ ਬਣੇ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਇਕਬਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਜਿੱਥੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ ਉੱਥੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੇ ਭਰੋਸਾ ਦੁਆਇਆ।ਇਸ ਮੌਕੇ ਤੇ ਪੰਚਾਇਤ ਮੈਂਬਰ ਜਗਤਾਰ ਸਿੰਘ, ਪੰਚ ਹਰਵਿੰਦਰ ਸਿੰਘ, ਪੰਜ ਇਕਬਾਲ ਸਿੰਘ, ਪੰਚ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਲੰਡੇਰੋਡੇ, ਬਲਰਾਜ ਸਿੰਘ ਰਾਜਾ ਸਰਪੰਚ, ਬਲਜੀਤ ਸਿੰਘ ਕ੍ਰਿਪਾਲਕੇ, ਬਿਸ਼ਨ ਸਿੰਘ, ਸਰਬਜੀਤ ਸਿੰਘ ਖਾਲਸਾ, ਕੇਵਲ ਸਿੰਘ, ਸਰੂਪ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

Post a Comment

0Comments

Post a Comment (0)