ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ

BTTNEWS
0

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ : ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਲੋੜਵੰਦ ਮਹਿਲਾਵਾਂ ਨੂੰ ਪਹਿਲ ਦੇ ਆਧਾਰ ਤੇ ਸਿਲਾਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।


 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਇਲਾਕੇ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਿਲਾਈ ਸੈਂਟਰ ਸ਼ਹੀਦ ਭਗਤ ਸਿੰਘ ਚੈਰੀਟੇਬਲ ਐਂਡ ਸੁਸਾਇਟੀ ਵੱਲੋਂ ਇੱਥੇ ਸਥਾਪਿਤ ਕੀਤਾ ਗਿਆ ਹੈ। ਇਸ ਸਿਲਾਈ ਸੈਂਟਰ ਵਿੱਚ 18 ਤੋਂ 35 ਸਾਲ ਦੀਆਂ ਲੜਕੀਆਂ ਅਤੇ ਮਹਿਲਾਵਾਂ ਨੂੰ 5 ਮਹੀਨੇ ਦਾ ਸਿਲਾਈ ਸਿਖਲਾਈ ਕੋਰਸ ਕਰਵਾਇਆ ਜਾਵੇਗਾ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘਵਾਰਡ ਇੰਚਾਰਜ ਸੁਰਜੀਤ ਸਿੰਘ ਤੇ ਗੁਰਜੀਤ ਸਿੰਘਜਸਦੇਵ ਸੰਧੂ ਕੌਂਸਲਰਹਰਮੇਲ ਸੰਧੂ ਕੌਂਸਲਰਗੁਰਮੀਤ ਵਿਰਦੀਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।


Post a Comment

0Comments

Post a Comment (0)