ਸ੍ਰੀ ਮੁਕਤਸਰ ਸਾਹਿਬ :
ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੁੱਖ ਅਧਿਆਪਕ ਪਰਮਜੀਤ ਸਿੰਘ ਤੇ ਸੁਰਿੰਦਰ ਪਾਲ ਸ਼ਰਮਾ ਦੀ ਅਗਵਾਈ ’ਚ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਨੇ ਪਿੰਡ ਦੇ ਗਲੀਆਂ ਮੁਹੱਲਿਆਂ ਵਿਚ ਦੀ ਲੰਘਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਕੀਤਾ ਅਤੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਤੇ ਰੁੱਖ ਲਗਾਓ ਵਾਤਾਵਰਣ ਬਚਾਓ ਦੇ ਬੈਨਰ ਤੇ ਸਲੋਗਨ ਚੁੱਕੇ ਤੇ ਨਾਲ-ਨਾਲ ਰਾਸ਼ਟਰੀਅਤਾ ਦੀ ਭਾਵਨਾ ਪੈਦਾ ਕਰਨ ਲਈ ਤਿਰੰਗੇ ਹੱਥਾਂ ’ਚ ਲਹਿਰਾਏ ਇਸ ਰੈਲੀ ਨੂੰ ਸਫ਼ਲ ਬਣਾਉਣ ’ਚ ਸਕੂਲ ਦੇ ਅਧਿਆਪਕਾਂ ਪਰਮਾਤਮਾ ਸਿੰਘ ਸੁਖਬੀਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।