‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ : ਵਿਧਾਇਕ ਕਾਕਾ ਬਰਾੜ

BTTNEWS
0

 - ਯੁੱਧ ਨਸ਼ਿਆਂ ਵਿਰੁੱਧ -

 

"ਖੇਡਾਂ ਵਤਨ ਪੰਜਾਬ ਦੀਆਂ-2025" ਦੀ ਟਾਰਚ ਰਿਲੇਅ ਪਹੁੰਚੀ ਸ੍ਰੀ ਮੁਕਤਸਰ ਸਾਹਿਬ

 

 

ਸ੍ਰੀ ਮੁਕਤਸਰ ਸਾਹਿਬ21 ਅਗਸਤ  -

 


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ-2025" ਸਬੰਧੀ ਕੱਢੀ ਜਾ ਰਹੀ ਟਾਰਚ ਰਿਲੇਅ ਦੀ ਅੱਜ ਪਿੰਡ ਭਲਾਈਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਹੁੰਚੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵੈਟਰਨ ਅਥਲੀਟਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਆਮ ਲੋਕ ਹਾਜ਼ਰ ਸਨ।

 

ਰਿਲੇਅ ਦੌਰਾਨ ਮਸ਼ਾਲ ਨੂੰ ਅੰਤਰਰਾਸ਼ਟਰੀ ਖਿਡਾਰੀ ਗੁਰਬੀਰ ਕੌਰ ਅਤੇ ਹੋਰ ਰਾਜ ਪੱਧਰੀ ਖਿਡਾਰੀਆਂ ਤੇ ਖੇਡ ਵਿਭਾਗ ਦੇ ਕੋਚਾਂ ਨੇ ਚੁੱਕ ਕੇ ਪੂਰੇ ਸ਼ਹਿਰ ਦਾ ਦੌਰਾ ਕੀਤਾ।

 

ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ2025 ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਟਾਰਚ ਰਿਲੇਅ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਹੁੰਦੀ ਹੋਈ 29 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਹੀ ਸਮਾਪਤ ਹੋਵੇਗੀ। ਇਹਨਾਂ ਖੇਡਾਂ ਅਧੀਨ ਬਲਾਕਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ।

 

ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵਧੇਰੇ ਖੇਡਾਂ ਦੇ 9 ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦੀ ਦੌੜ ਵਿੱਚ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।

 

ਰੂਟ ਪਲਾਨ ਦਾ ਵੇਰਵਾ ਜਾਰੀ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਇਹ ਰਿਲੇਅ ਸ੍ਰੀ ਮੁਕਤਸਰ ਸਾਹਿਬ ਤੋਂ 22 ਅਗਸਤ ਨੂੰ ਫਾਜ਼ਿਲਕਾ ਅਤੇ ਫਰੀਦਕੋਟ23 ਅਗਸਤ ਨੂੰ ਫਿਰੋਜ਼ਪੁਰ ਅਤੇ ਤਰਨ ਤਾਰਨ24 ਅਗਸਤ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦਾਸਪੁਰ25 ਅਗਸਤ ਨੂੰ ਪਠਾਨਕੋਟਕਪੂਰਥਲਾ ਅਤੇ ਜਲੰਧਰ26 ਅਗਸਤ ਨੂੰ ਮੋਗਾ ਅਤੇ ਲੁਧਿਆਣਾ27 ਅਗਸਤ ਨੂੰ ਮਾਲੇਰਕੋਟਲਾਪਟਿਆਲਾ ਅਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ28 ਅਗਸਤ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਅਤੇ 29 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਹੁੰਦੀ ਹੋਈ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ।

 

ਸ. ਕਾਕਾ ਬਰਾੜ ਨੇ ਕਿਹਾ ਕਿ  ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਨੇ ਵੱਡੇ ਪੱਧਰ ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਬਹੁਤ ਵੱਡਾ ਹੁਲਾਰਾ ਮਿਲੇਗਾ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਹਨਾਂ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ।

ਇਸ ਮੌਕੇ ਡੀ.ਐਸ.ਪੀ. ਅਮਨਦੀਪ ਸਿੰਘ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਰਜਿੰਦਰ ਸਿੰਘ ਬਰੀਵਾਲਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਰਾਜ ਕੁਮਾਰ ਅਤੇ ਨਿੱਜੀ ਸਹਾਇਕ ਵਿਕਰਮ ਵਿੱਕੀ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਖਿਡਾਰੀ, ਸਕੂਲਾਂ ਦੇ ਬੱਚੇ ਹਾਜ਼ਰ ਸਨ।

Post a Comment

0Comments

Post a Comment (0)