ਮੁੱਖ ਬੱਸ ਅੱਡੇ ਤੋਂ ਡਾ. ਕੇਹਰ ਸਿੰਘ ਮਾਰਗ ਤੱਕ 92 ਲੱਖ ਰੁਪਏ ਦੀ ਲਾਗਤ ਨਾਲ ਦਸੰਬਰ ਮਹੀਨੇ ਵਿਚ ਤਿਆਰ ਹੋ ਜਾਵੇਗੀ ਸੜਕ: ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 27 ਅਗਸਤ
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰ ਦੇ ਮੁੱਖ ਬੱਸ ਸਟੈਂਡ (ਲੋਰੀਆਂ ਢਾਬੇ) ਤੋਂ ਲੈ ਕੇ ਬਾਈਪਾਸ ਹੁੰਦੇ ਹੋਏ ਡਾਕਟਰ ਕੇਹਰ ਸਿੰਘ ਮਾਰਗ ਤੱਕ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਨੇ ਕਰਵਾਈ।
ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਸ: ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੇ ਸਾਰੇ ਅੜਿੱਕੇ ਦੂਰ ਕਰਕੇ ਅੱਜ ਇਸ ਸੜਕ ਦਾ ਕੰਮ ਸ਼ੁਰੂ ਕਰਵਾਇਆ ਹੈ ਅਤੇ 92 ਲੱਖ ਰੁਪਏ ਦੀ ਲਾਗਤ ਨਾਲ ਦਸੰਬਰ ਮਹੀਨੇ ਵਿਚ ਪੂਰਾ ਕਰਕੇ ਇਹ ਸੜਕ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਮੂਹ ਲੋਕਾਂ ਨੂੰ ਇਸ ਸੜਕ ਦੇ ਨਵੀਨੀਕਰਨ ਦੇ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਦੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਸੜਕ ਦਾ ਕੰਮ ਸ਼ੁਰੂ ਹੋਣ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ।
ਇਸ ਮੌਕੇ ਐਮ.ਸੀ ਇੰਦਰਜੀਤ ਕੌਰ, ਜਗਮੀਤ ਸਿੰਘ ਜੱਗਾ, ਗੁਰਮੀਤ ਸਿੰਘ, ਉਪਕਾਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਗਿੱਲ, ਅਮਰਜੀਤ ਸਿੰਘ, ਜੈ ਚੰਦ ਭੰਡਾਰੀ, ਭੁਪਿੰਦਰ ਸਿੰਘ, ਗੁਰਵੰਤ ਸਿੰਘ ਸਰਪੰਚ, ਸੁਖਮੰਦਰ ਸਿੰਘ, ਕਮਲ ਧਵਨ, ਰਾਜਵੰਸ਼ ਮਾਂਗਟਕੇਰ, ਪਰਮਜੀਤ ਸਿੰਘ ਪੰਮਾ ਅਤੇ ਮਨਪ੍ਰੀਤ ਕੌਰ ਵੀ ਹਾਜ਼ਰ ਸਨ।