Breaking

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼ : ਮੈਡੀਕਲ ਪ੍ਰੈਕਟੀਸ਼ਨਰ

ਸ੍ਰੀ ਮੁਕਤਸਰ ਸਾਹਿਬ :


ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਡਾ. ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ’ਚ ਪੰਜਾਬ ਸਰਾਕਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਲਟਕਦਾ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮਸਲਾ ਹੱਲ ਕੀਤਾ ਜਾਵੇ, ਕਿਉਂਕਿ 80 ਪ੍ਰਤੀਸ਼ਤ ਲੋਕਾਂ ਨੂੰ ਵੇਲੇ ਕੁਵੇਲੇ ਇਹ ਮੈਡੀਕਲ ਪ੍ਰੈਕਟੀਸ਼ਨਰ ਹੀ ਸਸਤੀਆਂ ਸਿਹਤ ਸਹੂਲਤਾਂ ਦਿੰਦੇ ਹਨ। ਪਿਛਲੀਆਂ ਸਰਕਾਰਾਂ ਨੇ ਵੀ ਆਪਣੇ ਚੋਣ ਮੈਨੀਫੇਸਟੋ ਵਿੱਚ ਇਨ੍ਹਾਂ ਮੰਗਾਂ ਦਾ ਹੱਲ ਕਰਨ ਲਈ ਮਤਾ ਪਾਇਆ ਸੀ ਪਰ ਹੱਲ ਕਿਸੇ ਸਰਕਾਰ ਨੇ ਨਹੀਂ ਕੀਤਾ। ਜੇਕਰ ਸਰਕਾਰ ਨੇ ਰਜਿਸਟ੍ਰੇਸ਼ਨ ਦਾ ਹੱਲ ਨਹੀਂ ਕੀਤਾ ਤਾਂ ਸਰਕਾਰ ਵਿਰੁੱਧ ਸੰਘਰਸ਼ ਤੇਜ ਕੀਤਾ ਜਾਵੇਗਾ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ ਨੇ ਸਟੇਟ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਚੇਅਰਮੈਨ ਡਾ. ਜਗਸੀਰ ਸਿੰਘ ਨੇ ਵੀ ਸੰਬੋਧਨ ਕੀਤਾ। ਮੀਟਿੰਗ ’ਚ ਬਲਾਕ ਚੇਅਰਮੈਨ ਡਾ. ਬੇਅੰਤ ਸਿੰਘ, ਬਲਾਕ ਸਕੱਤਰ ਤਰਸੇਮ ਸਿੰਘ, ਜ਼ਿਲ੍ਹਾ ਮੈਂਬਰ ਲਖਵੀਰ ਸਿੰਘ ਭੁੱਟੀਵਾਲਾ, ਕ੍ਰਿਸ਼ਨ ਚੰਦ, ਡਾ. ਅਜੀਤ ਸਿੰਘ ਬੇਦੀ, ਡਾ. ਸੁਖਦੇਵ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕ੍ਰਿਸ਼ਨ ਕੁਮਾਰ, ਡਾ. ਪਵਨ ਕੁਮਾਰ, ਡਾ. ਸੁਰਜੀਤ ਸਿੰਘ, ਡਾ. ਗੁਰਸਾਹਿਬ ਸਿੰਘ, ਕੈਸ਼ੀਅਰ ਸੁਨੀਲ ਕੁਮਾਰ ਆਦਿ ਹਾਜ਼ਰ ਸਨ।

Post a Comment

Previous Post Next Post