ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਸ਼੍ਰੀ ਰਾਮ ਫਾਈਨੈਂਸ ਲਿਮਿਟਡ ਵੱਲੋਂ 40 ਵਿਦਿਆਰਥੀਆਂ ਨੂੰ ਦਿੱਤਾ ਗਿਆ ਵਜੀਫ਼ਾ

BTTNEWS
0


ਸ੍ਰੀ ਮੁਕਤਸਰ ਸਾਹਿਬ, 28 ਸਤੰਬਰ
  : ਸਮਾਜਿਕ ਜ਼ਿੰਮੇਵਾਰੀ ਪ੍ਰੋਗਰਾਮ ਦੇ ਤਹਿਤ ਸ਼੍ਰੀ ਰਾਮ ਫਾਈਨੈਂਸ ਲਿਮਿਟਡ ਵੱਲੋਂ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਵਜੀਫ਼ਾ ਯੋਜਨਾ ਤਹਿਤ 40 ਵਿਦਿਆਰਥੀਆਂ ਨੂੰ ਵਜ਼ੀਫਾ ਦਿੱਤਾ ਗਿਆ ਕੰਪਨੀ ਦਾ ਮਕਸਦ ਸਿੱਖਿਆ ਦੇ ਖੇਤਰ ਵਿੱਚ ਸਮਾਜਿਕ ਯੋਗਦਾਨ ਪਾਉਂਦਿਆਂ ਉਹਨਾਂ ਵਿਦਿਆਰਥੀਆਂ ਦੀ ਮਦਦ ਕਰਨਾ ਹੈ ਜੋ ਆਰਥਿਕ ਰੁਕਾਵਟਾਂ ਕਰਕੇ ਆਪਣੇ ਸੁਪਨੇ ਪੂਰੇ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਇਸ ਮੌਕੇ ‘ਤੇ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੀ ਰਾਮ ਫਾਈਨੈਂਸ ਲਿਮਿਟਡ ਹਮੇਸ਼ਾਂ ਤੋਂ ਹੀ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਵਜੀਫ਼ਾ ਸਕੀਮ ਦੇ ਜ਼ਰੀਏ ਹਜ਼ਾਰਾਂ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਰੀਜਨਲ ਮੈਨੇਜਰ ਲਖਵਿੰਦਰ ਸਿੰਘ, ਅਵਤਾਰ ਸਿੰਘ ਰੀਜਨਲ ਕਨੈਕਸ਼ਨ ਮੈਨੇਜਰ, ਸਰਵਣ ਕੁਮਾਰ ਬ੍ਰਾਂਚ ਮੈਨੇਜਰ ਟੀਮ ਲੀਡਰ ਪੰਕਜ ਕੁਮਾਰ ਤੋਂ ਇਲਾਵਾ ਅਨਮੋਲ ਸਿੰਘ ਅਤੇ ਸਮੂਹ ਸਟਾਫ ਮੌਜੂਦ ਸਨ।


 

Post a Comment

0Comments

Post a Comment (0)