ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਯੂਥ ਵਿੰਗ ਵੱਲੋਂ ਲਗਾਇਆ ਖੂਨਦਾਨ ਕੈਂਪ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ : ਸਥਾਨਕ ਕੋਟਕਪੂਰਾ ਰੋਡ ਸਥਿਤ ਅਤੁਲਿਆ ਬਲੱਡ ਸੈਂਟਰ ਵਿਖੇ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖਮਹਿਮਾਨ ਵਜੋਂ ਪਹੁੰਚੇ।
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ ਸੋਚ ਨੂੰ ਅਪਣਾ ਕੇ ਹੀ ਅਸੀਂ ਇੱਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਜਿੱਥੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ ਉੱਥੇ ਹੀ ਯੁਵਕ ਸੇਵਾਵਾਂ ਬੋਰਡ ਸਰਕਾਰ ਸਰਕਾਰ ਦੇ ਸਰਟੀਫਿਕੇਟ ਵੀ ਦਿੱਤੇ ਗਏ।ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਬਾਠ ਆਦਿ ਮੈਂਬਰਾਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਉਂਦੇ ਰਹਿਣਗੇ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।ਉਨ੍ਹਾਂ ਖੂਨਦਾਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।ਇਸ ਕੈਂਪ ਵਿੱਚ ਟੈਕਨੀਸੀਅ਼ਨ ਜੈਲੀ ਬਰਾੜ, ਸੁਰਿੰਦਰ ਸਿੰਘ, ਗੁਰਕੰਵਲ ਸਿੰਘ ਤੇ ਅਮਰਦੀਪ ਸਿੰਘ ਨੇ ਵੀ ਆਪਣੀ ਸੇਵਾ ਨਿਭਾਈ।ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵੀ ਕੈਂਪ ਨੂੰ ਸਫਲ ਬਣਾਉਣ ਵਿੱਚ ਪੂਰਾ ਸਹਿਯੋਗ ਦਿੱਤਾ। ਕੈਂਪ ਵਿੱਚ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਜਗਸੀਰ ਚਰਨਾ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਉਪਕਾਰ ਸਿੰਘ, ਸੁਖਪਾਲ ਸਿੰਘ ਫੱਤਣਵਾਲਾ, ਗੁਰਮੀਤ ਸਿੰਘ, ਬੇਅੰਤ ਸਿੰਘ, ਨੌਨਿਹਾਲ ਸਿੰਘ ਸਰਪੰਚ, ਅਜ਼ੈ ਸੰਧੂ ਸੱਕਾਂਵਾਲੀ, ਲਖਵਿੰਦਰ ਸਿੰਘ ਮਾਂਗਟਕੇਰ, ਜ਼ਸ਼ਨ ਮਾਂਗਟਕੇਰ, ਗਗਨ ਸਿੰਘ, ਗੁਰਬਿੰਦਰ ਸਿੰਘ ਕਾਲਾ, ਵੱਟੂ ਸਰਪੰਚ ਜ਼ਸਕਰਨ ਸਿੰਘ, ਗੁਰਭਿੰਦਰ ਸਿੰਘ ਬਾਜਾ ਮਰਾੜ, ਬਲਰਾਜ ਸਿੰਘ ਭੁੱਲਰ, ਜਗਦੀਪ ਸਿੰਘ ਢਿੱਲੋਂ, ਗੋਬਿੰਦ ਅਟਾਰੀ, ਲਵਪ੍ਰੀਤ ਸਿੰਘ ਸਰਪੰਚ ਸੋਹਣੇਵਾਲਾ ਆਦਿ ਹਾਜ਼ਰ ਸਨ।