Breaking

ਪਰਮਜੀਤ ਸਿੰਘ ਚੌਹਾਨ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ ) ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਪ੍ਰਧਾਨ ਨਿਯੁਕਤ


ਸ੍ਰੀ ਮੁਕਤਸਰ ਸਾਹਿਬ, 13 ਸਤੰਬਰ - ਕੈਬਨਿਟ ਮੰਤਰੀ ਭਾਰਤ ਸਰਕਾਰ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਸੁਪਰੀਮੋ ਚਿਰਾਗ ਪਾਸਵਾਨ ਦੀ ਅਗਵਾਈ ਵਿੱਚ ਪੰਜਾਬ ਵਿਚ ਪਾਰਟੀ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਅਤੇ ਚੌਧਰੀ ਰਾਜੇਸ਼ ਗਹਿਰੀਵਾਲਾ ਮੀਡੀਆ ਇੰਚਾਰਜ ਪੰਜਾਬ ਦੀ ਯੋਗ ਅਗਵਾਈ ਵਿੱਚ ਪਰਮਜੀਤ ਸਿੰਘ ਚੌਹਾਨ (ਰਾਜਾ ਚੱਕ ਤਾਮਕੋਟ) ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਵਿਖ਼ੇ ਹੋਏ ਇੱਕ ਸਾਦੇ ਪ੍ਰੋਗਰਾਮ ਦੌਰਾਨ ਪਹੁੰਚੇ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪਾਸਵਾਨ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਵੱਲੋਂ ਉਨ੍ਹਾਂ ਨੂੰ ਜ਼ਿਲ੍ਹੇ ਦੀ ਜਿੰਮੇਵਾਰੀ ਸੌਪੀ। ਇਸ ਮੌਕੇ ਨਵ - ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਚੌਹਾਨ ਨੇ ਪਾਰਟੀ ਹਾਈਕਮਾਂਡ ਕੈਬਨਿਟ ਮੰਤਰੀ ਭਾਰਤ ਸਰਕਾਰ ਅਤੇ ਪਾਰਟੀ ਸੁਪਰੀਮੋ ਚਿਰਾਗ ਪਾਸਵਾਨ ਅਤੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ, ਪੰਜਾਬ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਗਹਿਰੀਵਾਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਸੌਂਪੀ ਗਈ ਜੁੰਮੇਵਾਰੀ ਨੂੰ ਤਹਿ ਦਿਲੋਂ ਪੂਰੀ ਇਮਾਨਦਾਰ ਨਾਲ ਨਿਭਾਉਣ ਦਾ ਵਿਸਵਾਸ਼ ਦੁਆਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ ਅਤੇ ਪਾਰਟੀ ਲਈ ਦਿਨ ਰਾਤ ਮੇਹਨਤ ਕਰਕੇ ਪਾਰਟੀ ਨੂੰ ਮਜਬੂਤ ਕਰਾਂਗੇ। ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਆਉਣ ਵਾਲਾ ਸਮਾਂ ਲੋਕ ਜਨ ਸ਼ਕਤੀ ਪਾਰਟੀ ਦਾ ਹੈ ਅਤੇ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਸੀਟਾਂ ਤੇ ਸਾਰੇ ਉਮੀਦਵਾਰ ਖੜੇ ਕਰਕੇ ਪਾਰਟੀ ਵੱਡੇ ਪੱਧਰ ’ਤੇ ਲੋਕਾਂ ਵਿੱਚ ਵਿਚਰਦੀ ਹੋਈ ਨਜ਼ਰ ਆਵੇਗੀ।

Post a Comment

Previous Post Next Post