ਵਿਧਾਇਕ ਕਾਕਾ ਬਰਾੜ ਵੱਲੋਂ ਨਵੇਂ ਬਣੇ ਐਸ ਸੀ ਵਿੰਗ ਦੇ ਪ੍ਰਧਾਨ ਮਾਸਟਰ ਮੁਰਾਰੀ ਲਾਲ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ : ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੀ ਜਾਰੀ ਕੀਤੀ ਗਈ ਲਿਸਟ ਵਿੱਚ ਹਲਕਾ ਮੁਕਤਸਰ ਤੋਂ ਮਾਸਟਰ ਮੁਰਾਰੀ ਲਾਲ ਖੋਖਰ ਨੂੰ ਪ੍ਰਧਾਨ ਨਿਯੁਕਤ ਕਰਨ ਤੇ ਵਰਕਰਾਂ ਵਿੱਚ ਭਾਰੀ ਜ਼ੋਸ ਪਾਇਆ ਜਾ ਰਿਹਾ ਹੈ।ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਨਵਨਿਯੁਕਤ ਪ੍ਰਧਾਨ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮਾਸਟਰ ਮੁਰਾਰੀ ਲਾਲ ਨੂੰ ਐਸ।ਸੀ। ਵਿੰਗ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।ਉਨ੍ਹਾਂ ਕਿਹਾ ਕਿ ਮਾਸਟਰ ਜੀ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਲਈ ਬਹੁਤ ਵਧੀਆ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਪੂਰੀ ਉਮੀਦ ਕਰਦੇ ਹਨ ਕਿ ਮਾਸਟਰ ਮੁਰਾਰੀ ਲਾਲ ਆਪਣੀ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਮਾਸਟਰ ਮੁਰਾਰੀ ਲਾਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਰਕਰਾਂ ਦੇ ਨਾਲ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ।ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਮਾਸਟਰ ਜੀ ਨੂੰ ਐਸ।ਸੀ। ਵਿੰਗ ਦਾ ਪ੍ਰਧਾਨ ਨਿਯੁਕਤ ਹੋਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪਾਰਟੀ ਨੂੰ ਹੋਰ ਅੱਗੇ ਲੈ ਕੇ ਜਾਣਗੇ।ਉਨ੍ਹਾਂ ਕਿਹਾ ਕਿ ਮਾਸਟਰ ਮੁਰਾਰੀ ਲਾਲ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਹਨ ਅਤੇ ਉਹ ਹਮੇਸ਼ਾ ਪਾਰਟੀ ਦੇ ਹਿੱਤਾਂ ਲਈ ਕੰਮ ਕਰਦੇ ਹਨ।ਇਸ ਮੌਕੇ ਨਵਨਿਯੁਕਤ ਪ੍ਰਧਾਨ ਮਾਸਟਰ ਮੁਰਾਰੀ ਲਾਲ ਨੂੰ ਹਾਰ ਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਬਿਕਰਮਬਾਜ ਸਿੰਘ ਬਰਾੜ, ਐਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਕੌਂਸਲਰ ਹਰਦੀਪ ਸਿੰਘ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਸਰਪੰਚ ਜਸਕਰਨ ਸਿੰਘ ਵੱਟੂ, ਭਿੰਦਰ ਸਿੰਘ ਬਲਾਕ ਪ੍ਰਧਾਨ ਯੁੱਧ ਨਸਿ਼ਆਂ ਵਿਰੁੱਧ, ਬਲਾਕ ਪ੍ਰਧਾਨ ਅਮਨਦੀਪ ਸਿੰਘ ਖੋਖਰ, ਗੁਰਬੀਰ ਸਿੰਘ ਹੈਪੀ ਬਰਾੜ ਕਿਸਾਨ ਵਿੰਗ, ਰੁਪਿੰਦਰ ਸਿੰਘ ਵਾਈਸ ਪ੍ਰਧਾਨ, ਸੋਹਣ ਸਿੰਘ ਬਧਾਈ, ਵਿਕਰਮ ਵਿੱਕੀ ਆਦਿ ਹਾ਼ਜਰ ਸਨ।