ਯਾਦਵਿੰਦਰ ਸਿੰਘ ਬਣੇ ਆਪ ਯੂਥ ਵਿੰਗ ਦੇ ਪ੍ਰਧਾਨ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ : ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਬਾਠ ਨੂੰ ਹਲਕਾ ਪ੍ਰਧਾਨ ਬਣਾਇਆ ਗਿਆ। ਜਿਸ ਦਾ ਸਨਮਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਯਾਦਵਿੰਦਰ ਸਿੰਘ ਯਾਦੂ ਬਾਠ ਨੂੰ ਹਲਕਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ—ਘਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਸੇਵਾ ਲਈ ਤੱਤਪਰ ਰਹਿੰਦੀ ਹੈ ਅਤੇ ਯਾਦਵਿੰਦਰ ਸਿੰਘ ਯਾਦੂ ਬਾਠ ਵੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ।ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਬਾਠ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ—ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ।ਇਸ ਮੌਕੇ ਹੋਰਨਾਂ ਤੋਂ ਸਾਬਕਾ ਸਰਪੰਚ ਜਗਜੀਤ ਸਿੰਘ, ਸੁਖਵਿੰਦਰ ਸਿੰਘ ਬੱਬੂ, ਸੰਦੀਪ ਸਿੰਘ, ਗੁਰਜੀਤ ਸਿੰਘ, ਜਲੰਧਰ ਸਿੰਘ, ਗੋਰਾ ਬਾਠ, ਪਿੰਦਰ ਬਾਠ ਆਦਿ ਹਾਜ਼ਰ ਸਨ।