ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਧਾਰਮਿਕ ਪ੍ਰੋਗਰਾਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਮਿਲਦਾ ਹੈ ਸਹੀ ਰਾਹ : ਵਿਧਾਇਕ ਕਾਕਾ ਬਰਾੜ

BTTNEWS
0

ਨੌਜਵਾਨ ਪ੍ਰਭਾਤ ਫੇਰੀ ਸੰਗਤ ਵੱਲੋਂ 5ਵਾਂ ਵਿਸ਼ਾਲ ਜਾਗਰਣ ਕਰਵਾਇਆ


ਸ੍ਰੀ ਮੁਕਤਸਰ ਸਾਹਿਬ, 28 ਸਤੰਬਰ 
: ਸਥਾਨਕ ਗੋਨਿਆਣਾ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਕੋਲ ਨੌਜਵਾਨ ਪ੍ਰਭਾਤ ਫੇਰੀ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 5ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ।ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਆਪਣੀ ਹਾਜ਼ਰੀ ਲਗਵਾਈ ਅਤੇ ਪ੍ਰਬੰਧਕੀ ਟੀਮ ਨੂੰ 5100 ਰੁਪਏ ਦੀ ਸਹਿਯੋਗ ਰਾਸ਼ੀ ਵੀ ਦਿੱਤੀ।ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਇੱਕ ਲੜੀ ਵਿੱਚ ਪਰੋਣ ਦਾ ਉਪਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਅਸੀਂ ਇੱਕ ਵਧੀਆ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।ਉਨ੍ਹਾਂ ਨੌਜਵਾਨ ਪ੍ਰਭਾਤ ਫੇਰੀ ਸੰਗਤ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ।ਇਸ ਜਾਗਰਣ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਿ਼ਰਕਤ ਕੀਤੀ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਜਾਗਰਣ ਦੌਰਾਨ ਸੰਗਤਾਂ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਨੌਜਵਾਨ ਪ੍ਰਭਾਤ ਫੇਰੀ ਸੰਗਤ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਉਹ ਹਰ ਸਾਲ ਇਸ ਜਾਗਰਣ ਨੂੰ ਹੋਰ ਵੀ ਵੱਡੇ ਪੱਧਰ ਤੇ ਕਰਵਾਉਣ ਦੀ ਕੋਸਿ਼ਸ ਕਰਨਗੇ।ਜਾਗਰਣ ਦੌਰਾਨ ਬੱਲ ਸਾਬ ਤੇ ਸ਼ਹਿਨਾਜਪ੍ਰੀਤ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਭਜਨਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨੱਚਣ ਲਈ ਮਜ਼ਬੂਰ ਕੀਤਾ।ਆਖਿਰ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਪ੍ਰਬੰਧਕੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਹਰਦੀਪ ਸਿੰਘ, ਸੁਖਜਿੰਦਰ ਸਿੰਘ ਸ਼ੰਟੂ ਪ੍ਰਧਾਨ, ਪ੍ਰਕਾਸ਼ ਸਿੰਘ ਪਾਸ਼ੀ, ਮੰਗਾ ਜ਼ੌਹਲ ਵਾਈਸ ਪ੍ਰਧਾਨ, ਰਵੀ, ਪਾਲ, ਪਿੰਦਰੀ, ਗੁੱਲੂ, ਚੰਦੂ ਅਤੇ ਵਿਜੇ ਡਮੋਲਿਆ ਆਦਿ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Post a Comment

0Comments

Post a Comment (0)