69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ
ਬਰਨਾਲਾ, 29 ਅਕਤੂਬਰ (bttnews): ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਾਵਈ ਹੇਠ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਾਲੀਬਾਲ ਅੰਡਰ 14 ਸਾਲ (ਲੜਕੀਆਂ) ਦੇ ਦੂਜੇ ਦਿਨ ਅੱਜ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਦੀਪਾ ਅਤੇ ਸੁਖਵਿੰਦਰ ਸਿੰਘ ਪੀਆਰਟੀਸੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੰਧੂ ਨੇ ਦੱਸਿਆ ਕਿ ਅੱਜ ਕਰਵਾਏ ਗਏ ਪ੍ਰੀ–ਕੁਆਰਟਰ ਫਾਈਨਲ ਮੈਚਾਂ ਵਿੱਚੋਂ ਤਰਨਤਾਰਨ ਨੇ ਸ੍ਰੀ ਫਤਿਹਗੜ੍ਹ ਸਾਹਿਬ, ਫਰੀਦਕੋਟ ਨੇ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਨੇ ਸੰਗਰੂਰ, ਲੁਧਿਆਣਾ ਨੇ ਮਾਨਸਾ, ਬਰਨਾਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ ਨੇ ਸ਼ਹੀਦ ਭਗਤ ਸਿੰਘ ਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਫਾਜ਼ਿਲਕਾ ਅਤੇ ਬਠਿੰਡਾ ਨੇ ਸੰਗਰੂਰ ਨੂੰ ਹਰਾਇਆ।
ਕੁਅਰਟਰ ਫਾਈਨਲ ਮੈਚਾਂ ਦੌਰਾਨ ਫਰੀਦਕੋਟ ਨੇ ਤਰਨਤਾਰਨ, ਬਰਨਾਲਾ ਨੇ ਪਟਿਆਲਾ, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਅਤੇ ਬਠਿੰਡਾ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਮੁਕਾਬਲੇ ਬਰਨਾਲਾ ਅਤੇ ਬਠਿੰਡਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਚਕਾਰ ਖੇਡੇ ਜਾਣਗੇ।
ਇਸ ਮੌਕੇ ਲੈਕ. ਮਹਿੰਦਰ ਕੌਰ, ਅਰਚਨਾ, ਦਿਨੇਸ਼ ਕੁਮਾਰ, ਰਜਿੰਦਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਦਲਜੀਤ ਸਿੰਘ, ਸੁਖਦੀਪ ਸਿੰਘ, ਅਮਰਜੀਤ ਸਿੰਘ, ਵਿਕਾਸ ਗੋਇਲ, ਗੁਰਚਰਨ ਬੇਦੀ, ਰਮਨਦੀਪ ਸਿੰਘ, ਬਲਕਾਰ ਸਿੰਘ, ਕੁਲਵਿੰਦਰ ਕੌਰ, ਹਰਜਿੰਦਰ ਕੌਰ, ਹਰਦੀਪ ਸਿੰਘ, ਬਲਜਿੰਦਰ ਕੌਰ, ਸੁਰਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਸਵਰਨਜੀਤ ਕੌਰ, ਮਨਦੀਪ ਸਿੰਘ, ਮਲਕੀਤ ਸਿੰਘ, ਲਿਵਲੀਨ ਸਿੰਘ, ਗੁਰਸਿਮਰਤ ਕੌਰ, ਨਰਪਿੰਦਰ ਸਿੰਘ, ਜਗਸੀਰ ਸਿੰਘ, ਜਸਪਿੰਦਰ ਕੌਰ, ਅਰਸ਼ਦੀਪ ਸਿੰਘ ਸਮੇਤ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।


Post a Comment