ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਲੜਕੀਆਂ ਨੂੰ ਗਰਾਊਂਡਾਂ ਵਿੱਚ ਖੇਡਦੇ ਦੇਖ ਹੁੰਦਾ ਹੈ ਮਾਣ ਮਹਿਸ਼ੂਸ : ਵਿਧਾਇਕ ਕਾਕਾ ਬਰਾੜ

BTTNEWS
0

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਇਆ ਪਹਿਲਾ ਕਬੱਡੀ ਟੂਰਨਾਮੈਂਟ
ਵਿਧਾਇਕ ਕਾਕਾ ਬਰਾੜ ਨੇ ਸੌਂਪੀ 10 ਹਜ਼ਾਰ ਰੁਪਏ ਦੀ ਨਗਦ ਰਾਸ਼ੀ


ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ  : ਸਥਾਨਕ ਚੱਕ ਬੀੜ ਸਰਕਾਰ ਵਿਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵੱਲੋਂ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਜਦਕਿ ਪ੍ਰਸਿੱਧ ਉਦਯੋਗਪਤੀ ਬਾਵਾ ਯਾਦਵਿੰਦਰ ਸਿੰਘ ਲਾਲੀ, ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਇਨਸਾਫ ਟੀਮ ਦੇ ਸੂਬਾ ਪ੍ਰਧਾਨ ਜਗਮੀਤ ਸਿੰਘ ਜੱਗਾ ਅਤੇ ਕੌਂਸਲਰ ਇੰਦਰਜੀਤ ਕੌਰ ਜੱਗਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। 

ਟੂਰਨਾਮਂੈਟ ਦੀ ਸ਼ੁਰੂਆਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਰੀਬਨ ਕੱਟਕੇ ਕੀਤੀ ਗਈ ਉਸ ਤੋਂ ਬਾਅਦ ਖਿਡਾਰਨਾਂ ਨਾਲ ਜਾਣ ਪਹਿਚਾਣ ਕਰਕੇ ਮੈਚ ਸ਼ੁਰੂ ਕਰਵਾਏ ਗਏ। ਆਪਣੇ ਸੰਬੋਧਨ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਚੱਕ ਬੀੜ ਸਰਕਾਰ ਦੀ ਬੇਟੀ ਦਿਲਪ੍ਰੀਤ ਕੌਰ ਪੁੱਤਰੀ ਸਵ: ਲਾਭ ਸਿੰਘ ਦੀ ਇੱਕ ਚੰਗੀ ਸੋਚ ਸਦਕਾ ਅੱਜ ਇਹ ਟੂਰਨਾਮੈਂਟ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਬੇਟੀ ਦੇ ਇਸ ਉਪਰਾਲੇ ਨਾਲ ਅੱਜ ਬੇਟੀਆਂ ਗਰਾਊਂਡ ਵਿੱਚ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਨਾਲੋਂ ਘੱਟ ਨਹੀਂ ਅੱਜ ਲੜਕੀਆਂ ਵੱਖ ਵੱਖ ਕਿਤਿੱਆਂ ਵਿੱਚ ਅਸਮਾਨ ਛੂਹ ਰਹੀਆ ਹਨ ਜ਼ੋ ਕਿ ਇੱਕ ਮਾਣ ਮਹਿਸ਼ੂਸ ਕਰਨ ਵਾਲੀ ਗੱਲ ਹੈ। ਉਨ੍ਹਾਂ ਟੀਮ ਦੀ ਹੌਂਸਲਾ ਅਫਜਾਈ ਲਈ ਆਪਣੇ ਵੱਲੋਂ 10 ਹਜ਼ਾਰ ਰੁਪਏ ਅਤੇ ਬਾਵਾ ਯਾਦਵਿੰਦਰ ਸਿੰਘ ਵੱਲੋਂ ਵੀ 10 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਸੌਂਪੀ ਗਈ।

ਕਾਕਾ ਬਰਾੜ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਖੇਡਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਅਤੇ ਉਦਯੋਗਪਤੀ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੀਆਂ ਹਨ।ਇਸ ਮੌਕੇ ਨਿਸ਼ਚੈ ਫਾਊਂਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ, ਸੈਕਟਰੀ ਗੁਰਮੀਤ ਸਿੰਘ, ਆਸ਼ੂ, ਰੁਪਿੰਦਰ, ਅਨਿਵਤਾ, ਨਵ ਸੂਰੇਵਾਲੀਆ, ਜ਼ੋਤੀ, ਨਿਰਮਲ ਸਿੰਘ ਆਦਿ ਹਾਜ਼ਰ ਸਨ। 


Post a Comment

0Comments

Post a Comment (0)