ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਜੋਨਲ ਅਥਲੈਟਿਕ ਮੀਟ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀ ਜੇਤੂ

BTTNEWS
0

ਅਜੈਵੀਰ ਨੇ ਡਿਸਕਸ ਵਿੱਚ ਹਾਸਲ ਕੀਤਾ ਪਹਿਲਾ ਸਥਾਨ


ਬਰਨਾਲਾ, 4 ਅਕਤੂਬਰ :: ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਜੋਨ ਪੱਧਰੀ ਅਥਲੈਟਿਕ ਮੀਟ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ਸਥਾਨ ਹਾਸਲ ਕੀਤੇ ਹਨ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਮੈਡਲ ਪਾ ਕੇ ਸਨਮਾਨ ਕੀਤਾ ਗਿਆ। ਸਕੂਲ ਮੁਖੀ ਰਘੁਵੀਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਆਪਣੀ ਸਖਤ ਮਿਹਨਤ ਸਕਦਾ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਪੱਖੋ ਕਲਾਂ ਜੋਨ ਦੀ ਇਸ ਅਥਲੈਟਿਕ ਮੀਟ ਵਿੱਚੋਂ ਅੰਡਰ 14 ਸਾਲ (ਲੜਕੇ) ਵਿੱਚ ਅਜੈਵੀਰ ਸਿੰਘ ਨੇ ਡਿਸਕਸ ਥ੍ਰੋ ਵਿੱਚ ਪਹਿਲਾ, ਅੰਡਰ 14 ਸਾਲ (ਲੜਕੀਆਂ) ਵਿੱਚ ਪ੍ਰਭਜੋਤ ਕੌਰ ਨੇ ਗੋਲਾ ਸੁੱਟਣ ਵਿੱਚ ਦੂਸਰਾ ਤੇ ਡਿਸਕਸ ਸੁੱਟਣ ਵਿੱਚ ਵੀ ਦੂਸਰਾ, ਹਰਨੂਰ ਕੌਰ ਨੇ ਗੋਲਾ ਸੁੱਟਣ ਵਿੱਚ ਤੀਸਰਾ, ਲੜਕੀਆਂ ਦੇ ਅੰਡਰ 17 ਸਾਲ ਉਮਰ ਵਰਗ ਵਿੱਚ ਕਮਲਜੋਤ ਕੌਰ ਨੇ ਲੰਬੀ ਛਾਲ ਵਿੱਚ ਦੂਸਰਾ ਤੇ ਗੋਲਾ ਸੁੱਟਣ ਵਿੱਚ ਵੀ ਦੂਸਰਾ, ਹਰਮਨਜੋਤ ਨੇ ਡਿਸਕਸ ਥ੍ਰੋ ਵਿੱਚ ਪਹਿਲਾ ਤੇ ਟ੍ਰਿਪਲ ਜੰਪ ਵਿੱਚ ਦੂਸਰਾ, ਸੁਖਪ੍ਰੀਤ ਕੌਰ ਨੇ ਡਿਸਕਸ ਥ੍ਰੋ ਵਿੱਚ ਦੂਸਰਾ ਤੇ ਗੋਲਾ ਸੁੱਟਣ ਵਿੱਚ ਤੀਸਰਾ, ਲੜਕਿਆਂ ਦੇ ਅੰਡਰ 17 ਸਾਲ ਵਿੱਚ ਲਖਵਿੰਦਰ ਸਿੰਘ ਨੇ ਟ੍ਰਿਪਲ ਜੰਪ ਵਿੱਚ ਪਹਿਲਾ ਤੇ ਡਿਸਕਸ ਥ੍ਰੋ ਵਿੱਚ ਤੀਸਰਾ, ਟਿੰਕੂ ਸਿੰਘ ਨੇ ਜੈਵਲਿਨ ਥ੍ਰੋ ਵਿੱਚ ਪਹਿਲਾ ਤੇ ਟ੍ਰਿਪਲ ਜੰਪ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘਕੁਲਵਿੰਦਰ ਸਿੰਘਕੁਲਵੰਤ ਸਿੰਘਨਿਰਮਲ ਸਿੰਘਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ   

ਕੈਪਸ਼ਨ : ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਮੁਖੀ ਅਤੇ ਅਧਿਆਪਕ

Post a Comment

0Comments

Post a Comment (0)