ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਅਧਿਆਪਕਾਂ ਦਾ ਸਨਮਾਨ

BTTNEWS
0

 ਬਰਨਾਲਾ, 8 ਅਕਤੂਬਰ – ਜ਼ਿਲ੍ਹਾ ਬਰਨਾਲਾ ਵਿੱਚ ਸਿੱਖਿਆ ਖੇਤਰ ਵਿੱਚ ਬੇਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਦੇ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।


ਇਸ ਮੌਕੇ ਰਾਜ ਅਧਿਆਪਕ ਪੁਰਸਕਾਰ ਪ੍ਰਾਪਤ ਹੈੱਡਮਾਸਟਰ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਖੁਰਦ, ਹੈੱਡ ਟੀਚਰ ਕਰਮਜੀਤ ਸਿੰਘ ਸਰਕਾਰੀ ਪ੍ਰਾਈਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ, ਹੈੱਡ ਟੀਚਰ ਸੁਖਬੀਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਅਤੇ ਐਸੋਸੀਏਟ ਅਧਿਆਪਕ ਅੰਤਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਨੂੰ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸ੍ਰ ਸੁਨੀਤਇੰਦਰ ਸਿੰਘ, ਡੀ ਈ ਓ (ਐਲੀਮੈਂਟਰੀ) ਮੈਡਮ ਇੰਦੂ ਸਿਮਕ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਡਾਕਟਰ ਬਰਜਿੰਦਰਪਾਲ ਸਿੰਘ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਸਕੂਲ ਨੇ ਅਧਿਆਪਕਾਂ ਦੇ ਸਿੱਖਿਆ ਪ੍ਰਤੀ ਸਮਰਪਣ, ਵਿਦਿਆਰਥੀਆਂ ਦੀ ਪ੍ਰਗਤੀ ਲਈ ਉਨ੍ਹਾਂ ਦੇ ਯੋਗਦਾਨ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਸ਼ੰਸਾ ਕੀਤੀ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਵਿਅਕਤੀਗਤ ਪ੍ਰਾਪਤੀ ਨਹੀਂ, ਸਗੋਂ ਬਰਨਾਲਾ ਜ਼ਿਲ੍ਹੇ ਦੇ ਸਾਰੇ ਸਿੱਖਿਆ ਪ੍ਰਣਾਲੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਆਪਣੇ ਕਰਮ, ਨਿਸ਼ਠਾ ਅਤੇ ਨਵੀਂ ਸੋਚ ਨਾਲ ਸਿੱਖਿਆ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਰਾਜ ਪੁਰਸਕਾਰ ਪ੍ਰਾਪਤ ਅਧਿਆਪਕਾਂ ਨੇ ਇਹ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਵੀ ਇਸੇ ਜਜ਼ਬੇ ਅਤੇ ਸਮਰਪਣ ਨਾਲ ਵਿਦਿਆਰਥੀਆਂ, ਸਿੱਖਿਆ ਦੇ ਨਾਲ ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਸੇਵਾ ਕਰਦੇ ਰਹਿਣਗੇ। ਜ਼ਿਲ੍ਹੇ ਦੇ ਪ੍ਰਿੰਸੀਪਲ ਸਾਹਿਬਾਨ, ਹੈਡਮਾਸਟਰ, ਸਕੂਲ ਮੁੱਖੀਆਂ, ਅਧਿਆਪਕਾਂ, ਐਚਟੀ ਵੀਰਾਂਬਲੀ, ਡੀਆਰਸੀ ਕਮਲਦੀਪ, ਕੁਲਦੀਪ ਸਿੰਘ ਭੁੱਲਰ, ਹਰਵਿੰਦਰ ਰੋਮੀ ਵੱਲੋਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।

Post a Comment

0Comments

Post a Comment (0)