Breaking

14 ਨਵੰਬਰ ਨੂੰ ਸ਼ਾਮ 5:30 ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ12 ਨਵੰਬਰ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸਭਾਈ ਸਤੀ ਦਾਸਭਾਈ ਦਿਆਲਾ ਜੀ ਤੇ ਬਾਬਾ ਜੈਤਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ ਸਮਾਗਮ"ਜੋ ਕਿ 14 ਨਵੰਬਰ 2025 (ਸ਼ੁੱਕਰਵਾਰ) ਨੂੰ ਸ਼ਾਮ 5:30 ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।


ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਹੋਰ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਡਿਜੀਟਲ ਢੰਗ ਨਾਲ ਪ੍ਰਗਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਰੌਸ਼ਨੀ ਤੇ ਧੁਨੀਆਂ ਦੇ ਸੰਗਮ ਰਾਹੀਂ ਸਿੱਖ ਇਤਿਹਾਸ ਦੇ ਮਹੱਤਵਪੂਰਣ ਪਲਾਂ ਨੂੰ ਦਰਸਾਇਆ ਜਾਵੇਗਾ।

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਮਰ ਬਲਿਦਾਨ ਦੀ ਪ੍ਰਤੀਕ ਹੈਜਿਸ ਨੇ ਮਨੁੱਖਤਾਧਰਮ ਅਤੇ ਨੈਤਿਕਤਾ ਦੀ ਰੱਖਿਆ ਲਈ ਆਪਣਾ ਜੀਵਨ ਨਿਓਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦਾ ਮਹੱਤਵਪੂਰਣ ਯਤਨ ਹੈ।

ਸ. ਖੁੱਡੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਪ੍ਰਗਟ ਕਰਨ ਅਤੇ ਇਸ ਇਤਿਹਾਸਕ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Post a Comment

Previous Post Next Post