Breaking

ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਕੀਤੇ ਫੈਸਲੇ ਦਾ ਕੀਤਾ ਵਿਰੋਧ

 ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ : ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇ ਸਾਂਝੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਠਿੰਡਾ ਥਰਮਲ ਕਲੋਨੀ ਦੀ ਜਮੀਨ ਵੇਚਣ ਦੇ ਕੀਤੇ ਫੈਸਲੇ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਜਥੇਬੰਦੀਆਂ ਨੇ ਸਾਂਝੇ ਤੌਰ ਤੇ ਸਬ ਡਵੀਜ਼ਨ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਵਿਰੋਧ ਵਿੱਚ ਰੈਲੀ ਕਰਕੇ ਅਰਥੀ ਸਾੜੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਕੇਸਰ ਸਿੰਘ ਸਰਕਲ ਸਕੱਤਰ ਮਨਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਸਰਕਲ ਵਿੱਤ ਸਕੱਤਰ ਸੁਖਰਾਜ ਸਿੰਘ, ਡਵੀਜ਼ਨ ਪ੍ਰਧਾਨ ਬਲਰਾਜ ਸਿੰਘ ਡਵੀਜ਼ਨ ਸਕੱਤਰ ਮੇਜਰ ਸਿੰਘ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾਂ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ਵਿੱਚ ਲਗਾਤਾਰ ਸੋਧਾਂ ਕਰਦਿਆਂ ਹੁਣ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਰੂਪ ਵਿੱਚ ਨਿੱਜੀਕਰਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ।

 ਸਾਮਰਾਜੀ ਦਿਸ਼ਾ ਨਿਰਦੇਸਤ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵੱਲੋਂ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਇਹਨਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇ

Post a Comment

Previous Post Next Post