ਸਕਿੱਲ ਭਾਰਤ ਐਸੋਸ਼ੀਏਸ਼ਨ ਨਾਲ ਜੁੜ ਕੇ ਅਸੀਂ ਬੱਚਿਆਂ ਨੂੰ ਨਵੇਂ ਮੌਕੇ ਪ੍ਰਦਾਨ ਕਰਾਂਗੇ - ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ
ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਗਲੋਬਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜੋ਼ਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਦੀ ਯੋਗ ਅਗਵਾਈ ਹੇਠ ਚਲ ਰਹੇ ਦੇਸ਼ ਭਗਤ ਗਲੋਬਲ ਸਕੂਲ ਲਈ ਮਾਣ ਦੀ ਗੱਲ ਹੈ ਕਿ ਸਕੂਲ ਨੇ ਦੇਸ਼-ਵਿਆਪੀ ਮੁਹਿੰਮ ਸਕਿੱਲ ਭਾਰਤ ਐਸੋਸ਼ੀਏਸ਼ਨ ਦਾ ਮੈਂਬਰ ਬਣ ਕੇ ਵਿਕਾਸ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਐਸੋਸ਼ੀਏਸ਼ਨ ਦਾ ਉਦੇਸ਼ ਦੇਸ਼ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਨੈਤਿਕ ਮੁੱਲਾਂ ਰਾਹੀਂ ਅੱਗੇ ਵਧਾਉਣਾ ਹੈ।
ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਦੇਸ਼ ਭਗਤ ਗਲੋਬਲ ਸਕੂਲ ਸਿਰਫ ਪਾਠ-ਪੜ੍ਹਾਈ ਹੀ ਨਹੀਂ, ਸਗੋਂ ਬੱਚਿਆਂ ਵਿੱਚ ਰਾਸ਼ਟਰੀ ਚੇਤਨਾ, ਨੇਤ੍ਰਿਤਵ ਅਤੇ ਹੁਨਰ ਵਿਕਾਸ ਦੀ ਭਾਵਨਾ ਵੀ ਪੈਦਾ ਕਰਦਾ ਹੈ। ਸਕਿੱਲ ਭਾਰਤ ਐਸੋਸ਼ੀਏਸ਼ਨ ਨਾਲ ਜੁੜ ਕੇ ਅਸੀਂ ਬੱਚਿਆਂ ਨੂੰ ਨਵੇਂ ਮੌਕੇ ਪ੍ਰਦਾਨ ਕਰਾਂਗੇ।” ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਸਕੂਲ ਲਈ ਬਹੁਤ ਹੀ ਗੌਰਵਮਈ ਸਮਾਂ ਹੈ ਕਿ ਸਕੂਲ ਨੇ ਰਾਸ਼ਟਰੀ ਪੱਧਰ ਦੀ ਪਹਿਲ ਸਕਿੱਲ ਭਾਰਤ ਐਸੋਸ਼ੀਏਸ਼ਨ ਦਾ ਅਧਿਕਾਰਕ ਮੈਂਬਰ ਬਣ ਕੇ ਇੱਕ ਨਵਾਂ ਮੀਲ ਪੱਥਰ ਹਾਸਲ ਕੀਤਾ ਹੈ। ਇਸ ਉਪਰਾਲੇ ਦਾ ਮੁੱਖ ਉਦੇਸ਼ ਸਿੱਖਿਆ, ਹੁਨਰ ਵਿਕਾਸ, ਨਵੀਂ ਤਕਨਾਲੋਜੀ ਅਤੇ ਨੈਤਿਕ ਮੁੱਲਾਂ ਰਾਹੀਂ ਦੇਸ਼ ਨੂੰ ਅੱਗੇ ਵਧਾਉਣਾ ਹੈ। ਸਕੂਲ ਪਰਿਵਾਰ ਲਈ ਇਹ ਮਾਣ ਅਤੇ ਜ਼ਿੰਮੇਵਾਰੀ ਦੋਵਾਂ ਦਾ ਸਮਾਂ ਹੈ। ਸਕਿੱਲ ਭਾਰਤ ਐਸੋਸ਼ੀਏਸ਼ਨ ਨਾਲ ਜੁੜਨਾ ਸਾਡੇ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ। ਇਹ ਸਾਡੇ ਅਧਿਆਪਕਾਂ ਦੀ ਨਿਸ਼ਠਾ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਅਸੀਂ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਹੀ ਨਹੀਂ, ਸਗੋਂ ਜੀਵਨ ਮੁੱਲ, ਨੇਤ੍ਰਿਤਵ ਅਤੇ ਹੁਨਰ ਵਿਕਾਸ ਦੀ ਸਿੱਖਿਆ ਵੀ ਦੇ ਰਹੇ ਹਾਂ। ਇਹ ਮੈਂਬਰਸ਼ਿਪ ਸਾਨੂੰ ਹੋਰ ਉੱਚੀਆਂ ਉਪਲਬਧੀਆਂ ਵੱਲ ਪ੍ਰੇਰਿਤ ਕਰੇਗੀ।”
ਉਨ੍ਹਾਂ ਨੇ ਅੱਗੇ ਕਿਹਾ ਕਿ ਸਕੂਲ ਭਵਿੱਖ ਵਿੱਚ ਨਵੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਕੰਮ ਕਰਦਾ ਰਹੇਗਾ। ਉਹਨਾਂ ਕਿਹਾ ਕਿ ਸਕੂਲ ਵਿੱਚ ਪਲੇਵੇ ਤੋਂ ਲੈ ਕੇ ਉੱਚ ਕਲਾਸਾਂ +1 (ਮੈਡੀਕਲ , ਨਾਨ ਮੈਡੀਕਲ, ਕਾਮਰਸ ਅਤੇ ਆਰਟਸ) ਤੱਕ ਨਵੇਂ ਦਾਖਲੇ ਸ਼ੁਰੂ ਹੋ ਚੁੱਕੇ ਹਨ। ਮਾਪਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ ਦਾਖਲਾ ਕਰਵਾ ਕੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਦੀ ਨੀਂਹ ਰੱਖਣ।
ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਸਕਿੱਲ ਭਾਰਤ ਐਸੋਸ਼ੀਏਸ਼ਨ ਦੇ ਤਹਿਤ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕ, ਸਕਿੱਲ ਡਿਵੈਲਪਮੈਂਟ ਅਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। “ਉਹਨਾ ਕਿਹਾ ਕਿ ਇਹ ਸਾਡੇ ਲਈ ਗੌਰਵ ਦਾ ਪਲ ਹੈ। ਸਕਿੱਲ ਭਾਰਤ ਐਸੋਸ਼ੀਏਸ਼ਨ ਦੇ ਤਹਿਤ ਅਸੀਂ ਬੱਚਿਆਂ ਨੂੰ ਆਧੁਨਿਕ ਤਕਨੀਕ, ਸਕਿੱਲ ਡਿਵੈਲਪਮੈਂਟ ਅਤੇ ਸਮਾਜਿਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਾਂਗੇ। ਸਾਡਾ ਲਕਸ਼ ਹੈ ਕਿ ਸਾਡੇ ਵਿਦਿਆਰਥੀ ਦੇਸ਼ ਦੇ ਜ਼ਿੰਮੇਵਾਰ ਅਤੇ ਸਫਲ ਨਾਗਰਿਕ ਬਣਨ।” ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਲਬਧੀ ‘ਤੇ ਖੁਸ਼ੀ ਜਤਾਈ ਅਤੇ ਸਕੂਲ ਪਰਿਵਾਰ ਨੂੰ ਵਧਾਈ ਦਿੱਤੀ। ਇਹ ਉਪਰਾਲਾ ਸਕੂਲ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾਵੇਗਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਏਗਾ।

Post a Comment