Breaking

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲੀਆਂ 2 ਹੋਰ ਕਲਿਨੀਕਲ ਅਤੇ ਡਾਇਗਨੋਸਟਿਕ ਲੈਬਾਂ ਦੇ ਡਾਕਟਰ ਓਬਰਾਏ ਵਲੋਂ ਉਦਘਾਟਨ

ਸ਼੍ਰੀ ਮੁਕਤਸਰ ਸਾਹਿਬ : ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਨੂੰ ਆ ਰਹੀਆਂ ਵੱਖ ਵੱਖ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਪੂਰੇ ਦੇਸ਼ ਵਿਚ ਵੱਡੀ ਪੱਧਰ ਤੇ ਕਲਿਨੀਕਲ ਲੈਬਾਂ ਅਤੇ ਡਾਇਗਨੋਸਟਿਕ ਸੈਂਟਰ  ਸਿਰਫ ਲਾਗਤ ਮੁੱਲ ਤੇ ਖੋਲੇ ਜਾ ਰਹੇ ਹਨ ਤਾਂ ਜੋ ਆਮ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਉਣ ਵਾਲੀਆਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇਸ ਤੋਂ ਪਹਿਲਾਂ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿਖੇ ਦੋ ਕਲਿਨੀਕਲ ਅਤੇ ਡਾਇਗਨੋਸਟਿਕ ਲੈਬਾਂ ਚੱਲ ਰਹੀਆਂ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਲੋਕਾਂ ਦੀ ਮੰਗ ਅਨੁਸਾਰ ਹੁਣ ਕਸਬਾ ਦੋਦਾ ਅਤੇ ਮਲੋਟ ਸ਼ਹਿਰ ਦੇ ਧੁਰ ਅੰਦਰ ਗੂਰੂ ਦੁਆਰਾ ਸਿੰਘ ਸਭਾ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਵੀਆਂ ਲੈਬਾਂ ਖੋਲੀਆ ਗਈਆ ਹਨ ਜਿਨ੍ਹਾਂ ਦੇ ਉਦਘਾਟਨ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾਕਟਰ ਐਸ ਪੀ ਸਿੰਘ ਓਬਰਾਏ ਅਤੇ ਸੰਤ ਸਿੰਘ ਬਰਾੜ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤੇ ਗਏ ਅਤੇ ਇਹ ਮੋਕੇ ਬੋਲਦਿਆਂ ਡਾਕਟਰ ਓਬਰਾਏ ਨੇ ਕਿਹਾ ਕਿ ਮੇਰਾ ਜ਼ਿੰਦਗੀ ਦਾ ਇੱਕੋ ਇੱਕ ਮਕਸਦ ਹੈ 'ਮਾਨਵਤਾ ਦੀ ਸੇਵਾ' ਅਤੇ ਮੈਂ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਮੈਨੂੰ ਆਪਣੀ ਸਮਰੱਥਾ ਅਨੁਸਾਰ ਮਾਨਵਤਾ ਦੀ ਸੇਵਾ ਦਾ ਬਲ ਬਖਸ਼ਣ, ਡਾਕਟਰ ਐਸ ਪੀ ਸਿੰਘ ਓਬਰਾਏ ਨੇ ਕਿਹਾ ਕਿ 200 ਕਲੀਨੀਕਲ ਲੈਬਾਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ,ਹਰਿਆਣਾ ਅਤੇ ਹੋਰ ਰਾਜਾਂ ਵਿੱਚ ਤਕਰੀਬਨ 150 ਦੇ ਕਰੀਬ ਲੈਬਾਂ ਖੋਲੀਆ ਜਾ ਚੁੱਕੀਆਂ ਹਨ, ਇਨ੍ਹਾਂ ਕਲਿਨਿਕ ਲੈਬਾਂ ਵਿਚ ਸਿਰਫ ਲਾਗਤ ਮੁੱਲ ਤੇ 27 ਲੱਖ ਦੇ ਕਰੀਬ ਲੋਕ ਆਪਣੇ ਸਰੀਰ ਦੇ ਟੈਸਟ ਕਰਵਾ ਚੁੱਕੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਡਾਕਟਰ ਉਬਰਾਏ ਦੀ ਇਸ ਫੇਰੀ ਦੌਰਾਨ ਸਾਡੀ ਜ਼ਿਲ੍ਹਾ ਟੀਮ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਫਿਜ਼ਿਓਥਰੈਪੀ ਸੈਂਟਰ ਅਤੇ ਮੰਡੀ ਬਰੀਵਾਲਾ, ਮੰਡੀ ਲੱਖੇਵਾਲੀ, ਔਲਖ ਵਿੱਚ ਕਲਿਨਿਕ ਲੈਬਾਂ ਖੋਲ੍ਹਣ ਲਈ ਮੰਗ ਪੱਤਰ ਵੀ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡਾਕਟਰ ਉਬਰਾਏ ਵੱਲੋਂ ਪਿਛਲੇ,9 ਸਾਲਾਂ ਤੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 350 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਦਵਾਈਆਂ ਖਰੀਦਣ ਲਈ ਲੋੜੀਂਦੇ ਮਰੀਜ਼ਾਂ ਨੂੰ ਮਹੀਨਾਵਾਰ ਪੈਸੇ ਦਿੱਤੇ ਜਾ ਰਹੇ ਹਨ, ਮਾਲਵੇ ਬੈਲਟ ਦਾ ਪਾਣੀ ਖਰਾਬ ਹੋਣ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਹੁਤ ਹੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਵਿੱਚ ਆਰ ਉ ਸਿਸਟਮ ਲਗਾਏ ਜਾ ਰਹੇ ਹਨ, ਪੜ੍ਹਾਈ ਵਿੱਚ ਹੁਸ਼ਿਆਰ ਪਰ ਆਰਥਿਕ ਸਥਿਤੀ ਠੀਕ ਨਾ ਹੋਣ ਕਾਰਨ ਬੱਚਿਆਂ ਦੀ ਮੱਦਦ ਕੀਤੀ ਜਾਂ ਰਹੀ ਹੈ। ਇਸ ਮੌਕੇ ਪਿੰਡ ਦੋਦਾ ਦੀ ਨਗਰ ਪੰਚਾਇਤ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮਲੋਟ ਟੀਮ, ਗੂਰੂ ਦੁਆਰਾ ਸਾਹਿਬ ਕਮੇਟੀ ਮੈਂਬਰ ਅਤੇ ਮਲੋਟ ਦੇ ਪਤਵੰਤੇ ਹਾਜਰ ਸਨ।

Post a Comment

Previous Post Next Post