ਸ਼੍ਰੀ ਮੁਕਤਸਰ ਸਾਹਿਬ : ਪਾਵਰਕਾਮ ਅਤੇ ਟਰਾਂਸਕੋ ਦੇ ਰੈਗੂਲਰ ਅਤੇ ਆਊਟਸੋਰਸਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਨ ਉਪਰੰਤ 'ਬਿਜਲੀ ਸੋਧ ਬਿੱਲ 2025' ਖਿਲਾਫ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ,ਇਸ ਸਮੇਂ ਹਾਜ਼ਿਰ ਆਗੂਆਂ ਪਾਵਰਕਾਮ ਐਂਡ ਟ੍ਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪ੍ਰਧਾਨ ਕੇਸਰ ਸਿੰਘ ਸਰਕਲ ਸਕੱਤਰ ਮਨਜਿੰਦਰ ਸਿੰਘ, ਪੈਸਕੋ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਮੀਤਪ੍ਰਧਾਨ ਗੁਰਵਿੰਦਰ ਸਿੰਘ, ਟੀ ਐਸ ਯੂ ਭੰਗਲ ਤੋਂ ਗੁਰਾਦਿੱਤਾ ਸਿੰਘ, ਬੱਲਾ ਸਿੰਘ, ਐਮ ਐਸ ਯੂ ਗੁਰਦੀਪ ਸਿੰਘ, ਇੰਪਲਾਇਜ਼ ਫੈਡਰੇਸ਼ਨ ਤੋ ਮਨਿੰਦਰ ਸਿੰਘ, ਟੀ ਐਸ ਯੂ ਜੁਆਇੰਟ ਫੋਰਮ ਬਰਜਿੰਦਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ 'ਬਿਜਲੀ ਸੋਧ ਬਿੱਲ 2025' ਲਿਆਂਦਾ ਗਿਆ ਹੈ,ਇਸੇ ਮਨਸ਼ੇ ਤਹਿਤ ਹੀ ਕਾਮਿਆਂ ਦੀ ਕਿਰਤ ਦੀ ਲੁੱਟ ਨੂੰ ਤਿੱਖਾ ਕਰਦਿਆਂ ਐਕਟ 1948 ਵਾਲੇ ਕਾਮਾ ਪੱਖੀ ਕਿਰਤ ਕਾਨੂੰਨ ਰੱਦ ਕਰਕੇ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ,ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਵੇਚਣ ਦਾ ਫੈਸਲਾ ਕੀਤਾ ਹੈ,ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ "ਬੀਜ ਬਿੱਲ 2025" ਅਤੇ ਜੀ ਰਾਮ ਜੀ ਕਾਨੂੰਨਾਂ ਨਾਲ਼ ਵੀ ਕਿਸਾਨਾਂ-ਮਜ਼ਦੂਰਾਂ ਵਿੱਚ ਭਾਰੀ ਬੇਚੈਨੀ ਦਾ ਆਲਮ ਛਾਇਆ ਹੋਇਆ ਹੈ,ਬੀਜ ਬਿੱਲ 2025 ਰਾਹੀਂ ਵੱਡੀਆਂ ਕੰਪਨੀਆਂ ਨੂੰ ਲਾਈਸੈਂਸ ਦੇਕੇ ਮਨਮਰਜ਼ੀ ਦੇ ਭਾਅ ਤੇ ਬੀਜ ਵੇਚਣ ਦੀ ਖੁੱਲ ਦਿੱਤੀ ਜਾਵੇਗੀ ਅਤੇ ਨਵੇਂ ਜੀ ਰਾਮ ਜੀ ਕਾਨੂੰਨ ਰਾਹੀਂ ਗਰੀਬਾਂ ਨੂੰ ਮਿਲਦਾ ਨਾ-ਮਾਤਰ ਰੁਜ਼ਗਾਰ ਖੁੱਸ ਜਾਵੇਗਾ,ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਦੇ ਤਹਿਤ ਸਭਨਾਂ ਵਿਭਾਗਾਂ,ਕਾਲਜਾਂ,ਯੂਨੀਵਰਸਿਟੀਆਂ ਦਾ ਕੇਂਦਰੀਕਰਨ ਕਰਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਆਗੂਆਂ ਨੇ ਇਹਨਾਂ ਕਾਨੂੰਨਾਂ/ਬਿੱਲਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2025,ਨਵੇਂ ਕਿਰਤ ਕਾਨੂੰਨ,ਬੀਜ ਬਿੱਲ 2025 ਅਤੇ ਜੀ ਰਾਮ ਜੀ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ਼ ਰੱਦ ਕਰਨ ਦਾ ਮਤਾ ਪਾਸ ਕਰੇ,ਜੇਕਰ ਕੇਂਦਰ ਨੇ ਇਹਨਾਂ ਲੋਕਮਾਰੂ ਨਵੇਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਜਨਤਕ ਜਥੇਬੰਦੀਆਂ ਸੰਘਰਸ਼ ਦਾ ਰਾਹ ਇਖ਼ਤਿਆਰ ਕਰਨ ਲਈ ਮਜ਼ਬੂਰ ਹੋਣਗੀਆਂ ! ਰੋਸ ਪ੍ਰਦਰਸ਼ਨ ਵਿੱਚ ਪ੍ਰਧਾਨ ਸੁਖਚੈਨ ਸਿੰਘ, ਜੀਤ ਸਿੰਘ ਬਰੀਵਾਲਾ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ NCC, ਅਤੇ ਹੋਰ ਸਾਥੀ ਹਾਜਰ ਸਨ.
ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਅਤੇ ਸਰਕਾਰੀ ਮੁਲਾਜ਼ਮਾਂ ਨੇ'ਬਿਜਲੀ ਸੋਧ ਬਿੱਲ 2025' ਖਿਲਾਫ ਕੇਂਦਰ ਅਤੇ ਪੰਜਾਬ ਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ਼ ਪ੍ਰਦਰਸ਼ਨ
BTTNEWS
0

Post a Comment