ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਪ੍ਰਸਿੱਧ ਚਿੱਤਰਕਾਰ ਡਾ. ਰਾਜਨ ਮਲੂਜਾ ਨੂੰ ਕੀਤਾ ਸਨਮਾਨਿਤ

BTTNEWS
By -
0

ਦੇਸ਼-ਵਿਦੇਸ਼ ਵਿੱਚ ਆਪਣੀ ਬੇਮਿਸਾਲ ਕਲਾ ਨਾਲ ਵਿਲੱਖਣ ਪਛਾਣ ਬਣਾ ਚੁੱਕੇ ਹਨ ਡਾ. ਰਾਜਨ ਮਲੂਜਾ, ਮੂਲ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ

ਨਵੀਂ ਦਿੱਲੀ 

ਦੇਸ਼ ਅਤੇ ਵਿਸ਼ਵ ਦੀ ਪ੍ਰਸਿੱਧ ਸਿੱਖਿਆ ਸੰਸਥਾ ਓਪੀ ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੀ. ਰਾਜ ਕੁਮਾਰ ਵੱਲੋਂ ਦੇਸ਼ ਦੇ ਵਿਖਿਆਤ ਅਤੇ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਚਿੱਤਰਕਾਰ ਡਾ. ਰਾਜਨ ਮਲੂਜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਡਾ. ਰਾਜਨ ਮਲੂਜਾ ਮੂਲ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਨਾਲ ਸਬੰਧਤ ਹਨ ਅਤੇ ਇਸ ਸਮੇਂ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਸਥਾਈ ਤੌਰ 'ਤੇ ਰਹਿ ਰਹੇ ਹਨ। ਉਨ੍ਹਾਂ ਨੇ ਆਪਣੀ ਵਿਲੱਖਣ ਅਤੇ ਸ਼ਾਨਦਾਰ ਚਿੱਤਰਕਲਾ ਰਾਹੀਂ ਦੇਸ਼-ਵਿਦੇਸ਼ ਵਿੱਚ ਕਲਾ ਜਗਤ ਵਿੱਚ ਵਿਸ਼ੇਸ਼ ਪਛਾਣ ਬਣਾਈ ਹੈ।

ਵਾਈਸ ਚਾਂਸਲਰ ਪ੍ਰੋ. (ਡਾ.) ਸੀ. ਰਾਜ ਕੁਮਾਰ ਦੇ ਨਿੱਜੀ ਸੱਦੇ 'ਤੇ ਡਾ. ਮਲੂਜਾ ਨੇ ਹਾਲ ਹੀ ਵਿੱਚ ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਰਾਜਸੀ ਮਫ਼ਲਰ ਪਹਿਨਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਵੀ ਜ਼ਿਕਰਯੋਗ ਹੈ ਕਿ ਡਾ. ਰਾਜਨ ਮਲੂਜਾ ਇਸ ਤੋਂ ਪਹਿਲਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਦੇਸ਼ ਦੀਆਂ ਕਈ ਨਾਮਵਰ ਹਸਤੀਆਂ ਵੱਲੋਂ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਦੇ ਸਾਬਕਾ ਮੁੱਖ ਨਿਆਂਧੀਸ਼ ਜਸਟਿਸ ਉਦੈ ਉਮੇਸ਼ ਲਲਿਤ ਵੀ ਡਾ. ਮਲੂਜਾ ਦੀ ਵਿਲੱਖਣ ਕਲਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰ ਚੁੱਕੇ ਹਨ। ਡਾ. ਮਲੂਜਾ ਦੇ ਦੇਸ਼ ਦੇ ਪ੍ਰਸਿੱਧ ਉਦਯੋਗਿਕ ਘਰਾਣੇ ਜਿੰਦਲ ਪਰਿਵਾਰ ਨਾਲ ਵੀ ਲੰਬੇ ਸਮੇਂ ਤੋਂ ਆਤਮਿਕ ਅਤੇ ਪਰਿਵਾਰਕ ਸਬੰਧ ਹਨ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਸੀ. ਰਾਜ ਕੁਮਾਰ ਨੇ ਡਾ. ਰਾਜਨ ਮਲੂਜਾ ਦੇ ਪ੍ਰੇਰਣਾਦਾਇਕ ਕਲਾਤਮਕ ਸਫ਼ਰ ਅਤੇ ਉਨ੍ਹਾਂ ਨੂੰ ਮਿਲੇ ਰਾਸ਼ਟਰੀ ਸਨਮਾਨਾਂ ਦੀ ਭਰਪੂਰ ਸ਼ਲਾਘਾ ਕੀਤੀ। ਦੋਵਾਂ ਧਿਰਾਂ ਵਿਚਾਲੇ ਯੂਨੀਵਰਸਿਟੀ ਦੇ ਆਉਣ ਵਾਲੇ ਮਹੱਤਵਪੂਰਨ ਆਰਟ ਪ੍ਰੋਜੈਕਟਾਂ ਸਬੰਧੀ ਵੀ ਸਕਾਰਾਤਮਕ ਅਤੇ ਦੂਰਅੰਦੇਸ਼ੀ ਵਿਚਾਰ-ਵਟਾਂਦਰਾ ਹੋਇਆ, ਜਿਨ੍ਹਾਂ ਨੂੰ ਜਲਦ ਅਮਲੀ ਜਾਮਾ ਪਹਿਨਾਉਣ 'ਤੇ ਸਹਿਮਤੀ ਬਣੀ।


Post a Comment

0 Comments

Post a Comment (0)
3/related/default