ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
By Btt News
On
ਸ੍ਰੀ ਮੁਕਤਸਰ ਸਾਹਿਬ ਅਗਸਤ) : ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸੁਖਵਿੰਦਰ ਸਿੰਘਪਵਨ ਕੁਮਾਰਮਨੋਹਰ ਲਾਲ ਸ਼ਰਮਾਅੰਗਰੇਜ਼ ਸਿੰਘ ਰੋਡਵੇਜ਼ਬਲਜੀਤ ਸਿੰਘ ਮੋਦਲਾ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣਐਨ.ਪੀ.ਐਸ. ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ ਜੁਲਾਈ ਤੋਂ ਬਾਅਦ ਵਾਲੇ ਮੁਲਾਜ਼ਮਾਂ ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ। ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਮੀਟਿੰਗਾਂ ਕੀਤੀਆਂ ਸਨਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸ਼ਾਂ ਨੂੰ ਠੰਡਾ ਕਰਨ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ਼ ਤਨਖਾਹ ਕਮਿਸ਼ਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋੰ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ। ਇਸ ਮੌਕੇ ਪਰਗਟ ਸਿੰਘ ਜੰਬਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘਹਰਦੇਵ ਸਿੰਘਹਰਪਾਲ ਕੌਰ ਆਸ਼ਾ ਵਰਕਰਕਰਮਜੀਤ ਸ਼ਰਮਾਜਗਸੀਰ ਸਿੰਘ ਸੀਰਾਮਲਕੀਤ ਸਿੰਘਹਰਭਗਵਾਨਸੁਖਦਰਸ਼ਨ ਜੱਗਾਹਿੰਮਤ ਸਿੰਘਬਲਜੀਤ ਕਿਰਪਾਲ ਕੇਗੁਰਦੇਵ ਸਿੰਘ ਜੌਹਲਰਮਨਜੀਤ ਕੌਰ ਮਿੱਡ ਡੇ ਮੀਲ ਵਰਕਰਨੱਥਾ ਸਿੰਘਬਲਜਿੰਦਰ ਸ਼ਰਮਾਨਿਰੰਜਣ ਸਿੰਘਸੁਬੇਗ ਸਿੰਘਰੁਕਮਨਦਾਸਚਿੰਤ ਰਾਮ ਨਾਹਰਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋਂ ਧਰਨੇ ਉਪਰੰਤ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਰ ਮੂਹਰੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗੲੀ।
About The Author

BASED ON TRUTH TELECAST
This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.
Related Posts
Post Comment
Sponsored
Latest News

ਗਿੱਦੜਬਾਹਾ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਪੰਜ ਦਿਨਾ ਸ਼੍ਰੀ ਕ੍ਰਿਸ਼ਨ ਕਥਾ ਦਾ ਵਿਸ਼ਾਲ ਆਯੋਜਨ 4 ਅਪ੍ਰੈਲ ਤੋਂ 8 ਅਪ੍ਰੈਲ ਸ਼ਾਮ...
Comment List