ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 16 ਦਸੰਬਰ ਤੋਂ 25 ਦਸੰਬਰ ਤੱਕ ਪਿੰਡ ਪਿੰਡ ਪੰਜਾਬ ਸਰਕਾਰ ਦੇ ਪੁੱਤਲੇ ਫੂਕਣਗੀਆਂ - ਹਰਗੋਬਿੰਦ ਕੌਰ

On

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 16 ਦਸੰਬਰ ਤੋਂ 25 ਦਸੰਬਰ ਤੱਕ  ਪਿੰਡ ਪਿੰਡ ਪੰਜਾਬ ਸਰਕਾਰ ਦੇ ਪੁੱਤਲੇ ਫੂਕਣਗੀਆਂ - ਹਰਗੋਬਿੰਦ ਕੌਰ
ਚੰਡੀਗੜ੍ਹ , 15 ਦਸੰਬਰ (ਸੁਖਪਾਲ ਸਿੰਘ ਢਿੱਲੋਂ) -
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 16 ਦਸੰਬਰ ਤੋਂ 25 ਦਸੰਬਰ ਤੱਕ ਪਿੰਡ ਪਿੰਡ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਜਾਣਗੇ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੋਸ਼ ਲਗਾਇਆ ਕਿ ਪਿਛਲੇਂ ਪੰਜ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਗੌਰ ਨਹੀਂ ਕੀਤਾ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਬਾਕੀ ਮੰਗਾਂ ਮੰਨੀਆਂ ਜਾਣ ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored