ਪਿੰਡ ਭੂੰਦੜ 'ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

On

ਮੋਟਰਸਾਈਕਲ ਸਵਾਰਾ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

 
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਬੀਟੀਟੀ ਨਿਊਜ਼) : ਪਿੰਡ ਭੂੰਦੜ ਵਿਖੇ ਇੱਕ ਡੇਰਾ ਪ੍ਰੇਮੀ ਦਾ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਇਕੱਤਰ ਜਾਣਕਾਰੀ ਅਨੁਸਾਰ ਪਿੰਡ ਭੂੰਦੜ ਨਿਵਾਸੀ ਚਰਨਦਾਸ ਅਤੇ ਉਸਦੀ ਭਰਜਾਈ 'ਤੇ 2018 'ਚ ਬੇਅਦਬੀ ਦੇ ਦੋਸ਼ ਲੱਗੇ ਸਨ ਕਿ ਉਕਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰੂਪ ਚੁੱਕੇ ਸਨ। ਬੇਅਦਬੀ ਮਾਮਲੇ 'ਚ ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਚਰਨਦਾਸ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਚਰਨਦਾਸ ਪਿੰਡ ਵਿੱਚ ਹੀ ਆਪਣੀ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ ਤੇ ਇਸ ਦੌਰਾਨ ਦੋ ਅਣਪਛਾਤੇ ਕੁਝ ਸਮਾਨ ਲੈਣ ਦੇ ਬਹਾਨੇ ਦੁਕਾਨ ਅੰਦਰ ਦਾਖਲ ਹੋ ਗੲੇ ਤੇ ਚਰਨਦਾਸ ਦੇ ਦੋ ਗੋਲੀਆਂ ਛਾਤੀ 'ਚ ਮਾਰ ਕੇ ਫਰਾਰ ਹੋ ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਡੇਰਾ ਪ੍ਰੇਮੀ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸਨੂੰ ਬਠਿੰਡਾ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ ਜਿੱਥੇ ਉਸ ਦੀ ਮੌਤ ਹੋ ਗੲੀ। ਓਧਰ ਗਿੱਦੜਬਾਹਾ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored