ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੁਆਰਾ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ

On
ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੁਆਰਾ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ

ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੁਆਰਾ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ

 ਸ੍ਰੀ ਮੁਕਤਸਰ ਸਾਹਿਬ 18 ਜੂਨ (BTTNEWS)-“ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ.)” ਦੁਆਰਾ  ਜ਼ਿਲ੍ਹਾ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਟ੍ਰੈਫਿਕ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ ਗਏ । ਸੰਕਲਪ ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਟਰੈਫਿਕ ਪੁਲਸ ਇੰਚਾਰਜ ਮੈਡਮ ਰਵਿੰਦਰ ਕੌਰ ਬਰਾੜ ਨੇ ਸ਼ਮੂਲੀਅਤ ਕੀਤੀ। ਸਥਾਨਕ ਕੋਟਕਪੂਰਾ ਰੋਡ ਸਥਿਤ ਸੰਕਲਪ ਕੰਪਿਊਟਰਸ ਵਿਖੇ ਕਰਵਾਏ ਗਏ ਟਰੈਫਿਕ ਜਾਗਰੂਕਤਾ ਪੋਸਟਰ ਮੁਕਾਬਲਿਆਂ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ।

                                                                                        ਜਨਰਲ ਸਕੱਤਰ ਸਤਵਿੰਦਰ ਸਿੰਘ ਬਰਾੜਨੇ ਦੱਸਿਆ ਕਿ ਇਸ ਮੌਕੇ ਜ਼ਿਲਾ ਟਰੈਫਿਕ ਪੁਲਸ ਇੰਚਾਰਜ ਮੈਡਮਰਵਿੰਦਰ ਕੌਰ ਬਰਾੜ ਨੇ ਹਾਜ਼ਰ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਇੰਨ-ਬਿੰਨ ਪਾਲਣਾ ਦੀ ਅਪੀਲ ਕੀਤੀ ।ਸੰਸਥਾ ਦੀ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਨੇ ਆਪਣੇ ਭਾਸ਼ਣ ਵਿਚ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ  ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ  ਆਖਿਆ ਕਿ ਉਹ ਆਪਣੇ ਬੱਚਿਆਂ ਨੂੰ ਬਾਲਗ ਹੋਣ ਤਕ ਦੋਪਹੀਆ ਜਾਂ ਚੁਪਹੀਆ ਵਾਹਨ ਨਾ ਚਲਾਉਣ ਦੇਣ।ਜਾਗਰੂਕਤਾ ਪੋਸਟਰ ਮੁਕਾਬਲਿਆਂ ਵਿੱਚ  ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੁਆਰਾ ਮੈਡਲ ਦੇ ਕੇ ਪਾ ਕੇ ਸਨਮਾਨਤ ਕੀਤਾ ਗਿਆ ਅਤੇ ਇਸ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ।
                           ਬਤੌਰ ਮੁੱਖ ਮਹਿਮਾਨ ਪੁੱਜੇ ਜ਼ਿਲਾ ਟ੍ਰੈਫਿਕ ਪੁਲਸ ਇੰਚਾਰਜ ਮੈਡਮ ਰਵਿੰਦਰ ਕੌਰ ਬਰਾੜ ਨੇ ਸੰਸਥਾ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਅੱਗੇ ਤੋਂ ਵੀ ਅਜਿਹੇ ਕਾਰਜ ਜਾਰੀ ਰੱਖਣ  ਦੀ ਉਮੀਦ ਜਤਾਈ। ਮੁਕਤਸਰ ਸਪੋਰਟਸ ਐਂਡ ਫਿਟਨੈੱਸ ਕਲੱਬ ਦੇ ਪ੍ਰਧਾਨ  ਮਨਪ੍ਰੀਤ ਸਿੰਘ ਨੁੰ ਸੰਕਲਪ ਸੁਸਾਇਟੀ ਦੁਆਰਾ ਟ੍ਰੈਫ਼ਿਕ ਅਵੇਅਰਨੈੱਸ ਜਾਗਰੂਕਤਾ ਲਈ ਆਰੰਭੇ ਇਸ ਕਾਰਜ ਵਿਚ ਸਾਥ ਦੇਣ ਲਈ ਬਦਲੇ  ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇਜਸਵੰਤ ਸਿੰਘ, ਅਜੇਪਾਲ ਸਿੰਘ,ਜੇ.ਐਮ.ਡੀ ਵੈੱਬ ਲੈਬ ਦੇ ਸੰਚਾਲਕ ਮਨਪ੍ਰੀਤ ਸਿੰਘ,ਵਲੰਟੀਅਰ ਰਾਜਵਿੰਦਰ ਸਿੰਘ,ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਅਤੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored