ਵਾਲੀਬਾਲ ਖੇਡਦੇ ਨੌਜਵਾਨਾਂ ਤੇ ਚਲਾਈਆਂ ਗੋਲੀਆਂ, 2 ਨੌਜਵਾਨ ਗੰਭੀਰ ਜਖ਼ਮੀ

On

 

ਵਾਲੀਬਾਲ ਖੇਡਦੇ ਨੌਜਵਾਨਾਂ ਤੇ ਚਲਾਈਆਂ ਗੋਲੀਆਂ,  2 ਨੌਜਵਾਨ ਗੰਭੀਰ ਜਖ਼ਮੀ

ਤਰਨਤਾਰਨ 06 ਅਪ੍ਰੈਲ (ਗੁਰਕੀਰਤ ਸਿੰਘ) - ਪੰਜਾਬ ਵਿੱਚ ਲੜਾਈ ਝਗੜਿਆ ਦੀਆਂ ਘਟਨਾਂਵਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਮਾਮਲਾ ਸਾਹਮਣੇ ਆਇਆ ਹੈ ਖੇਮਕਰਨ ਨਜਦੀਕ ਪੈਂਦੇ ਪਿੰਡ ਗਜਲ ਤੋਂ।   ਥਾਣਾ ਖੇਮਕਰਨ ਦੀ ਪੁਲਸ ਨੇ ਗਰਾਊਂਡ ’ਚ ਵਾਲੀਬਾਲ ਖੇਡਣ ’ਤੇ ਗੋਲੀਆਂ ਮਾਰ ਕੇ 2 ਨੌਜਵਾਨਾਂ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਭੇਜ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਗਜ਼ਲ ਨੇ ਦੱਸਿਆ ਕਿ ਉਹ ਪਿੰਡ ਦੇ ਨੌਜਵਾਨਾਂ ਨਾਲ ਮਿਲ ਕੇ ਰੋਜ਼ਾਨਾ ਸਰਕਾਰੀ ਸਕੂਲ ਦੀ ਗਰਾਊਂਡ ਵਿਚ ਸ਼ਾਮ ਸਮੇਂ ਵਾਲੀਬਾਲ ਖੇਡਦੇ ਹਨ। 

ਗਰਾਊਂਡ ਦੇ ਸਾਹਮਣੇ ਸੜਕ ਤੋਂ ਪਾਰ ਮੇਹਰ ਸਿੰਘ ਦਾ ਘਰ ਹੈ, ਜੋ ਉਨ੍ਹਾਂ ਨੂੰ ਵਾਲੀਬਾਲ ਖੇਡਣ ਤੋਂ ਰੋਕਦੇ ਰਹਿੰਦੇ ਸਨ। ਬੀਤੀ ਰਾਤ 8 ਵਜੇ ਮੇਹਰ ਸਿੰਘ ਆਪਣੇ ਮੁੰਡਿਆਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਲ ਮਾਰੂ ਹਥਿਆਰਾਂ ਸਮੇਤ ਲੈਸ ਹੋ ਕੇ ਆਇਆ। ਉਕਤ ਵਿਅਕਤੀਆਂ ਨੇ ਆਪਣੇ-ਆਪਣੇ ਹਥਿਆਰਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਉਹ ਅਤੇ ਉਸ ਦਾ ਸਾਥੀ ਨੌਜਵਾਨ ਗਗਨਦੀਪ ਸਿੰਘ ਪੁੱਤਰ ਮੰਗਲ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ’ਚ ਉਕਤ ਲੋਕ ਇਸ ਸਮੇਂ ਗੁਰੂ ਰਾਮ ਦਾਸ ਹਸਪਤਾਲ ਅੰਮ੍ਰਿਤਸਰ ਵਿਚ ਜ਼ੇਰੇ ਇਲਾਜ ਹਨ।

Read More ਹੜ੍ਹ ਪੀੜਤਾਂ ਦੀ ਸਰਕਾਰ ਵਲੋਂ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ: ਡਾ. ਬਲਜੀਤ ਕੌਰ

ਇਸ ਸਬੰਧੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਮੇਹਰ ਸਿੰਘ ਪੁੱਤਰ ਹਰਬੰਸ ਸਿੰਘ, ਗੁਰਵਿੰਦਰ ਸਿੰਘ ਉਰਫ ਕਾਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀਆਨ ਗਜ਼ਲ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored