ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ 04 ਵਿਅਕਤੀ 2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

On

  ਅ/ਧ 22/61/85 ਐੱਨ.ਡੀ.ਪੀ.ਐੱਸ .ਐਕਟ ਦੇ ਵੱਖ-ਵੱਖ 02 ਮੁਕੱਦਮੇ ਦਰਜ਼ 

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ 04 ਵਿਅਕਤੀ 2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਮਾਰਚ-
ਸੰਦੀਪ ਕੁਮਾਰ ਮਲਿਕ ਆਈ.ਪੀ.ਐਸ, ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਐਸ.ਪੀ (ਡੀ) ਅਤੇ ਉਪ ਕਪਤਾਨ ਪੁਲਿਸ (ਸ.ਡ) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਨੂੰ ਉਸ ਵਕਤ ਸਫਲਤਾ ਹਾਸਿਲ ਹੋਈ ਜਦ ਐਨ.ਡੀ.ਪੀ.ਐਸ ਐਕਟ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਨਿਮਨ ਲਿਖਤ ਅਨੁਸਾਰ ਮੁਕੱਦਮੇ ਦਰਜ਼ ਕੀਤੇ ਗਏ। 

1) ਮੁਕੱਦਮਾ ਨੰਬਰ 55 ਮਿਤੀ 24.03.2022 ਅ/ਧ 22/61/85 ਐੱਨ.ਡੀ.ਪੀ.ਐੱਸ .ਐਕਟ   

ਐਸ.ਆਈ ਮੇਜਰ ਸਿੰਘ ਨੰਬਰ 735/ਮੋਗਾ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੇਰ ਸਿੰਘ ਚੌਕ ਨਜਦੀਕ ਮਾਰਕਿਟ ਕਮੇਟੀ ਮੋਜੂਦ ਸੀ ਤਾਂ ਦੋਸ਼ੀ ਮਨਜਿੰਦਰ ਸਿੰਘ ਉਰਫ ਮੋਨੂੰ ਪੁੱਤਰ ਦਰਸ਼ਨ ਸਿੰਘ ਵਾਸੀ ਮੌੜ ਰੋਡ ਸ਼੍ਰੀ ਮੁਕਤਸਰ ਸਾਹਿਬ ਪਾਸੋਂ 500 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਉੱਕਤ ਮੁਕੱਦਮਾ ਦਰਜ਼ ਕੀਤਾ ਗਿਆ। 

2) ਮੁਕੱਦਮਾ ਨੰਬਰ 56 ਮਿਤੀ 24.03.2022 ਅ/ਧ 22/61/85 ਐੱਨ.ਡੀ.ਪੀ.ਐੱਸ .ਐਕਟ   

ਏ.ਐਸ.ਆਈ ਜਗਦੀਸ਼ ਸਿੰਘ ਨੰਬਰ 426/ਸ:ਮ:ਸ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਕੋਟਲੀ ਰੋਡ ਪੁਲ ਸੁਆ ਪਾਸ ਮੋਜੂਦ ਸੀ ਤਾਂ ਮੋਟਰ ਸਾਇਕਲ ਨੰਬਰ PB-30P-5371 ਪਰ ਸਵਾਰ ਵਿਅਕਤੀ ਰਾਜ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਨਜਦੀਕ ਨਰਿੰਦਰਾ ਰਾਇਸ ਮਿੱਲਜ਼ ਮੌੜ ਰੋਡ, ਡਿੰਪਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਜਦੀਕ ਬਿਰਧ ਆਸ਼ਰਮ ਜਲਾਲਾਬਾਦ ਰੋਡ ਅਤੇ ਪਵਨ ਕੁਮਾਰ ਪੁੱਤਰ ਮੁੰਨਾ ਲਾਲ ਵਾਸੀ ਨਜਦੀਕ ਬਿਰਧ ਆਸ਼ਰਮ ਗਲੀ ਨੰਬਰ 01, ਜਲਾਲਾਬਾਦ ਰੋਡ ਸ਼੍ਰੀ ਮੁਕਤਸਰ ਸਾਹਿਬ ਦੇ ਕਬਜ਼ਾ ਵਿੱਚੋਂ 1500 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਉੱਕਤ ਮੁਕੱਦਮਾ ਦਰਜ਼ ਕੀਤਾ ਗਿਆ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored