ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨਾਲ ਕੀਤੀ ਮੀਟਿੰਗ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਸਮੇਂ ਹੁਣ ਨਹੀਂ ਕੀਤੀ ਜਾਵੇਗੀ ਇੰਟਰਵਿਊ

On
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ , 12 ਜੁਲਾਈ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨਾਲ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਤੇ ਉਹਨਾਂ ਨੂੰ ਮੰਗ ਪੱਤਰ ਦਿੱਤਾ । ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕ੍ਰਿਆ ਨੂੰ ਲੈ ਕੇ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ । ਪਹਿਲਾਂ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਸਮੇਂ ਇੰਟਰਵਿਊ ਲਈ ਜਾਣੀ ਸੀ ਤੇ ਇਸ ਦੇ 5 ਨੰਬਰ ਰੱਖੇ ਗਏ ਸਨ । ਜਿਸ ਦਾ ਜਥੇਬੰਦੀ ਨੇ ਡਟਵਾਂ ਵਿਰੋਧ ਕੀਤਾ ਸੀ ਤੇ ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਵੀ ਮਿਲੇ ਸਨ । ਪਰ ਅੱਜ ਪਹਿਲਾਂ ਵਾਲੇ ਪਰੋਫਾਰਮੇ ਵਿਚ ਸੋਧ ਕਰਕੇ ਵਿਭਾਗ ਨੇ ਇਹ ਫੈਸਲਾ ਕੀਤਾ ਕਿ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਸਮੇਂ ਇੰਟਰਵਿਊ ਨਹੀਂ ਕੀਤੀ ਜਾਵੇਗੀ । 

         ਉਕਤ ਮੀਟਿੰਗ ਵਿਚ ਆਗੂਆਂ ਤੋਂ ਸੁਝਾਅ ਮੰਗੇ ਗਏ ਸਨ । ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਹੈਲਪਰ ਤੋਂ ਵਰਕਰ ਬਨਣ ਲਈ ਮੈਟ੍ਰਿਕ ਪਾਸ ਵਾਲੀਆਂ ਹੈਲਪਰਾਂ ਦਾ ਤਜਰਬਾ 5 ਸਾਲ ਅਤੇ ਬੀ ਏ ਪਾਸ ਵਾਲੀਆਂ ਦਾ ਤਜਰਬਾ 2 ਸਾਲ ਰੱਖਿਆ ਜਾਵੇ । 

        ਇਸ ਮੀਟਿੰਗ ਵਿਚ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਜੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵੀ ਹਨ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਲਿੱਲੀ ਚੌਧਰੀ ਅਤੇ ਮਨਪ੍ਰੀਤ ਸਿੰਘ ਮੌਜੂਦ ਸਨ । 

Read More ਪਲਾਸਟਿਕ ਦੀ ਵਰਤੋਂ ਖਿਲਾਫ 5 ਅਗਸਤ ਤੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਮੀਤ ਹੇਅਰ

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored