ਸ੍ਰੀ ਮੁਕਤਸਰ ਸਾਹਿਬ ਵਿੱਚ 13 ਅਗਸਤ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ

On
ਸ੍ਰੀ ਮੁਕਤਸਰ ਸਾਹਿਬ ਵਿੱਚ 13 ਅਗਸਤ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ 14 ਜੁਲਾਈ (BTTNEWS)-
                     
          ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ ਤਹਿਤ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸਥਾਨਕ ਕਚਹਿਰੀ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਮਿਤੀ 13 ਅਗਸਤ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
           ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੀ ਪ੍ਰਧਾਨਗੀ ਹੇਠ ਸੈਸ਼ਨਜ਼ ਡਵੀਜਨ ਦੇ ਜੁਡੀਸ਼ੀਅਲ ਅਫ਼ਸਰਾਂ ਨਾਲ ਇੱਕ ਮੀਟਿੰਗ ਵੀ ਕੀਤੀ ਗਈ ਜਿਸ ਵਿਚ ਜੱਜ ਸਾਹਿਬ ਨੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਉਪਰਾਲੇ ਕਰਨ ਨੂੰ ਕਿਹਾ ।
            ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫੌਜ਼ਦਾਰੀ ਕੇਸ, ਬੈਂਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ, ਜਮੀਨ ਜਾਇਦਾਦ ਸਬੰਧੀ ਝਗੜੇ, ਐਮ.ਏ.ਸੀ.ਟੀ. ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਜ਼ਿਲ੍ਹਾ ਕਚਹਿਰੀਆਂ ਵਿੱਚ ਪੈਡਿੰਗ ਮਾਲ ਵਿਭਾਗ ਨਾਲ ਸਬੰਧਤ ਕੇਸ, ਕਿਰਾਏ ਸਬੰਧੀ ਝਗੜੇ ਅਤੇ ਹੋਰ ਦੀਵਾਨੀ ਮਾਮਲਿਆਂ ਆਦਿ ਦੇ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ, ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤ ਦਾ ਫੈ਼ਸਲਾ ਅੰਤਮ ਫੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored