ਕੋਵਿਡ ਦੀ ਦੂਸਰੀ ਡੋਜ਼ ਤੋਂ 6 ਮਹੀਨੇ ਬਾਅਦ ਲਗਵਾਈ ਜਾ ਸਕਦੀ ਹੈ ਬੂਸਟਰ ਡੋਜ਼

On
ਕੋਵਿਡ ਦੀ ਦੂਸਰੀ ਡੋਜ਼ ਤੋਂ 6 ਮਹੀਨੇ ਬਾਅਦ ਲਗਵਾਈ ਜਾ ਸਕਦੀ ਹੈ ਬੂਸਟਰ ਡੋਜ਼

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (BTTNEWS)- ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਕੋਵਿਡ ਟੀਕਾਕਰਨ ਅੰਮ੍ਰਿਤ ਮਹੋਤਸਵ ਦੇਸ਼ ਭਰ ਵਿੱਚ 15 ਜੁਲਾਈ ਤੋਂ 30 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਟੀਕਾਕਰਨ ਦੀ ਮੁਫਤ ਬੂਸਟਰ ਖੁਰਾਕ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀ.ਐਚ.ਸੀ ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ 'ਤੇ ਬਲਾਕ ਸੀ.ਐਚ.ਸੀ ਚੱਕ ਸ਼ੇਰੇਵਾਲਾ ਅਧੀਨ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ਼ ਲਗਾਉਣ ਦੀ ਸ਼ੁਰੂਆਤ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਖੁਰਾਕ 60 ਸਾਲ ਤੋਂ ਵੱਧ ਉਮਰ ਦੇ ਲੋਕਾਂ, ਸਿਹਤ ਕਰਮਚਾਰੀਆਂ, ਫਰੰਟ ਲਾਈਨ ਵਰਕਰਾਂ, ਪੁਲਿਸ ਮੁਲਾਜ਼ਮਾਂ ਆਦਿ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਾਰੇ ਬਾਲਗਾਂ ਨੂੰ ਮੁਫਤ ਬੂਸਟਰ ਖੁਰਾਕ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਮਨਾਏ ਜਾ ਰਹੇ 'ਆਜ਼ਾਦੀ ਦਾ ਅੰਮ੍ਰਿਤ ਮਹੋਤਸਵ' ਦੇ ਹਿੱਸੇ ਵਜੋਂ 15 ਜੁਲਾਈ ਤੋਂ ਅਗਲੇ 75 ਦਿਨਾਂ ਲਈ ਮੁਫ਼ਤ ਬੂਸਟਰ ਡੋਜ਼ ਮੁਹਿੰਮ ਚਲਾਈ ਜਾਵੇਗੀ। ਹੁਣ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ, ਜਿਸ ਨੇ ਛੇ ਮਹੀਨੇ ਜਾਂ ਇਸ ਤੋਂ ਪਹਿਲਾਂ ਐਂਟੀ-ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਸੀ, ਉਹ ਸਿਹਤ ਕੇਂਦਰਾਂ ਵਿੱਚ ਜਾ ਕੇ ਬੂਸਟਰ ਡੋਜ਼ ਲੈ ਸਕਦਾ ਹੈ। ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਬਲਾਕ ਅਧੀਨ ਪੈਂਦੇ ਵੱਖ-ਵੱਖ ਸਿਹਤ ਕੇਂਦਰਾਂ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਅੰਮ੍ਰਿਤ ਉਤਸਵ ਤਹਿਤ ਕੈਂਪ ਲਗਾਏ ਜਾਣਗੇ, ਜਿਨ੍ਹਾਂ ਦੀ ਨਿਗਰਾਨੀ ਵੱਖ-ਵੱਖ ਨੋਡਲ ਮੈਡੀਕਲ ਅਫ਼ਸਰਾਂ ਵੱਲੋਂ ਸਮੇਂ-ਸਮੇਂ ਸਿਰ ਕੀਤੀ ਜਾਵੇਗੀ। ਅੱਜ ਲਗਾਏ ਗਏ ਕੈਂਪਾਂ ਦੋਰਾਨ 72 ਬੂਸਟਰ ਡੋਜ਼ ਸਮੇਤ 174 ਡੋਜ਼ ਲਗਾਈ ਗਈ । ਉਨ੍ਹਾਂ ਦੱਸਿਆ ਕਿ ਅੱਜ ਪਿੰਡ ਹਰੀ ਕੇ ਕਲਾਂ ਸਥਿਤ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਕਟਰੀ ਟੀਮ ਨੇ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਕੋਵਿਡ ਟੀਕਾਕਰਨ ਕੈਂਪ ਲਗਾਇਆ ਅਤੇ 38 ਬੱਚਿਆਂ ਨੂੰ ਬੂਸਟਰ ਡੋਜ਼ ਲਗਾਈ ਗਈ | ਲੋਕਾਂ ਨੂੰ ਅਪੀਲ ਕਰਦਿਆਂ ਡਾ: ਸਿਮਰਜੀਤ ਕੌਰ ਨੇ ਕਿਹਾ ਕਿ ਕਰੋਨਾ ਦੇ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰੇਕ ਲਾਭਪਾਤਰੀ ਕੋਵਿਡ ਟੀਕਾਕਰਨ ਦੀ ਆਪਣੀ ਬਣਦੀ ਖੁਰਾਕ ਲਵੇ ਅਤੇ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ। ਇਸ ਦੇ ਨਾਲ ਹੀ ਸਿਹਤ ਕੇਂਦਰ ਸੰਗਰਾਣਾ, ਵੜਿੰਗ, ਚੱਕ ਸ਼ੇਰੇ ਵਾਲਾ, ਗੁਲਾਬੇਵਾਲਾ, ਭੰਗੇਵਾਲਾ ਵਿਖੇ ਵੀ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਗਏ ।  ਇਸ ਮੌਕੇ ਵੱਖ-ਵੱਖ ਸਿਹਤ ਕੇਂਦਰਾਂ ਦਾ ਸਟਾਫ,  ਏ.ਐਨ.ਐਮ ਲਖਵਿੰਦਰ ਕੌਰ, ਸਕੂਲ ਸਟਾਫ਼, ਆਸ਼ਾ ਵਰਕਰਾਂ ਅਤੇ ਬੱਚੇ ਹਾਜ਼ਰ ਸਨ। 

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored