ਅਗਨੀਵੀਰ ਸਕੀਮ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਇਕ ਸੁਨਹਿਰਾ ਕਦਮ: ਕਰਨਲ ਗਿੱਲ

ਸਾਬਕਾ ਸੈਨਿਕ ਯੂਨੀਅਨ ਆਗੂਆਂ ਦੀ ਸਿਹਤ ਸਕੀਮ ਸਬੰਧੀ ਮੁੱਖ ਅਫਸਰ ਨਾਲ ਮੀਟਿੰਗ

On
ਅਗਨੀਵੀਰ ਸਕੀਮ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਇਕ ਸੁਨਹਿਰਾ ਕਦਮ: ਕਰਨਲ ਗਿੱਲ

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (BTTNEWS)- ਸਾਬਕਾ ਸੈਨਿਕਾਂ ਨੂੰ ਸਿਹਤ ਸਬੰਧੀ ਸੁਵਿਧਾਵਾਂ ਦੇਣ ਲਈ ਰੱਖਿਆ ਸੈਨਾਵਾਂ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਕੀਮ ਈ.ਸੀ.ਐਚ.ਐਸ ਦੇ ਮੁੱਖ ਅਫਸਰ ਕਰਨਲ ਅਨੁਪਿੰਦਰ ਸਿੰਘ ਗਿੱਲ ਦੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰ ਰਹੀਆਂ ਸਾਬਕਾ ਸੈਨਿਕ ਯੂਨੀਅਨਾਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਹੋਈ । ਇਸ ਮੀਟਿੰਗ ਵਿਚ ਇਹਨਾਂ ਤੋਂ ਇਲਾਵਾ ਜੀ.ਓ.ਜੀ ਦੇ ਜਿਲ੍ਹਾ ਸੁਪਰਵਾਈਜਰ ਕੈਪਟਨ ਬਲਵਿੰਦਰ ਸਿੰਘ, ਜੀ.ਓ.ਜੀ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਗੁਰਮੇਲ ਸਿੰਘ ਅਤੇ ਜੀ.ਓ.ਜੀ ਤਹਿਸੀਲ ਮਲੋਟ ਦੇ ਇੰਚਾਰਜ ਵਰੰਟ ਅਫਸਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ । ਕਰਨਲ ਗਿੱਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸਿਹਤ ਕੇਂਦਰਾਂ ਦਾ ਲਗਭਗ ਸਾਰਾ ਡਾਟਾ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਨਵੀਆਂ ਸ਼ਰਤਾਂ ਅਨੁਸਾਰ ਸਮੂਹ ਸਾਬਕਾ ਸੈਨਿਕਾਂ ਨੂੰ ਆਪਣੇ ਡਿਪੈਂਡੈਂਟ ਦੀਆਂ ਆਈ.ਡੀ ਨਵੇਂ ਸਿਰੇ ਤੋਂ 31 ਅਕਤੂਬਰ ਤੱਕ ਅਪਡੇਟ ਕਰਨੀਆਂ ਜਰੂਰੀ ਹਨ ਤਾਂ ਹੀ ਉਹ ਆਸ਼ਰਿਤ ਮੈਂਬਰਾਂ ਦੀ ਦਵਾਈ ਲੈ ਸਕਣਗੇ । ਉਹਨਾਂ ਅਗਨੀਵੀਰ ਸਕੀਮ ਦੀ ਜਾਣਕਾਰੀ ਦਿੰਦੇ ਕਿਹਾ ਕਿ ਇਸ ਸਕੀਮ ਅਧੀਨ ਭਰਤੀ ਸ਼ੁਰੂ ਹੋ ਗਈ ਹੈ ਅਤੇ ਇਹ ਸਕੀਮ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਇਕ ਸੁਨਹਿਰਾ ਕਦਮ ਹੈ । ਉਹਨਾਂ ਯੂਨੀਅਨ ਆਗੂਆਂ ਨੂੰ ਅਪੀਲ ਕੀਤੀ ਕਿ  ਯੂਨੀਅਨ ਮੀਟਿੰਗਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਕੀਮ ਦਾ ਲਾਭ ਲੈਣ ਲਈ ਜਾਗਰੂਕ ਕਰਨ । ਸਾਬਕਾ ਸੈਨਿਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਨੇ ਕਿਹਾ ਕਿ ਅਗਨੀਵੀਰ ਸਕੀਮ ਰਾਹੀਂ ਨੌਜਵਾਨ ਭਟਕਨ ਵਾਲੀ ਉਮਰ ਵਿਚ ਫੌਜ ਵਿਚ ਭਰਤੀ ਹੋਣਗੇ ਤਾਂ ਪੰਜਾਬ ਅੰਦਰ ਨਸ਼ਿਆਂ ਨੂੰ ਵੀ ਠੱਲ੍ਹ ਪਵੇਗੀ । ਵਰੰਟ ਅਫਸਰ ਹਰਪ੍ਰੀਤ ਸਿੰਘ ਨੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਤੇ ਸਿੱਧਾ ਧਰਨਿਆਂ ਦਾ ਰਸਤਾ ਅਪਨਾਉਣ ਦੀ ਥਾਂ ਇਕ ਵਾਰ ਮੁੱਖ ਅਫਸਰ ਕਰਨਲ ਗਿੱਲ ਨਾਲ ਮਿਲ ਕੇ ਮਸਲਿਆਂ ਤੇ ਵਿਚਾਰ ਚਰਚਾ ਜਰੂਰ ਕਰਨੀ ਚਾਹੀਦੀ ਹੈ । ਇਸ ਮੌਕੇ ਕੈਪਟਨ ਅਮਰੀਕ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ, ਸ਼ਮਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਸਮੇਤ ਸਾਬਕਾ ਸੈਨਿਕ ਯੂਨੀਅਨਾਂ ਦੇ ਵੱਡੀ ਗਿਣਤੀ ਆਗੂ ਹਾਜਰ ਸਨ ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored