ਆਉਣ ਵਾਲੇ ਦਿਨਾਂ ’ਚ ਭਾਰੀ ਮੀਂਹ ਤੋਂ ਬਚਾਓ ਸਬੰਧੀ, ਕਾਰਜਾਂ ਦਾ ਲਿਆ ਜਾਇਜ਼ਾ

ਹਰ ਇੱਕ ਮਹਿਕਮਾ ਆਪਸੀ ਤਾਲਮੇਲ ਨਾਲ ਕਰੇ ਕੰਮ

On
ਆਉਣ ਵਾਲੇ ਦਿਨਾਂ ’ਚ ਭਾਰੀ ਮੀਂਹ ਤੋਂ ਬਚਾਓ ਸਬੰਧੀ, ਕਾਰਜਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (BTTNEWS)- ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਤੋਂ ਬਚਾਓ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ( ਜਨਰਲ)  ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਫਲੱਡ ਕੰਟਰੋਲ ਦੀ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ  ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਾਉਣਾ ਜਿ਼ਲ੍ਹਾ ਪ੍ਰਸ਼ਾਸਨ ਦੀ ਅਹਿਮ ਜੁੰਮੇਵਾਰੀ ਹੈ।
        ਉਹਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਨ ਲਈ ਢੁਕਵੇ ਪ੍ਰਬੰਧ ਕੀਤੇ ਜਾਣ ਤਾਂ ਜ਼ੋ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਕੀਤੀ ਜਾ ਸਕੇ।
   ਉਹਨਾਂ ਉਨ੍ਹਾਂ ਪਸ਼ੂ ਪਾਲਣ ਵਿਭਾਗ  ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਹਰੇ ਚਾਰੇ ,ਤੂੜੀ ਅਤੇ ਦਵਾਈਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਹੜ੍ਹਾਂ ਕਾਰਨ ਮਰੇ ਪਸ਼ੂਆਂ ਦੀ ਡਿਸਪੋਚ ਆਫ ਕਰਨ ਲਈ ਨਮਕ ਅਤੇ ਢੁਕਵੀਆਂ ਥਾਵਾਂ ਦੀ ਪਛਾਣ ਕਰ ਲਈ ਜਾਵੇ ਤਾਂ ਜੋ ਇਨ੍ਹਾਂ ਤੋ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਬਚਾਓ ਕੀਤਾ ਜਾ ਸਕੇ।
         ਉਨ੍ਹਾਂ ਪਾਣੀ ਦੀ ਨਿਕਾਸੀ ਲਈ ਡਰੇਨਾਂ, ਸੇਮ ਨਾਲਿਆਂ ਤੇ ਕੱਸੀਆਂ ਦੀ ਸਫਾਈ ਕਰਨ ਲਈ ਕਿਹਾ। ਨੀਵੇਂ ਪਿੰਡਾਂ ਦੀ ਸ਼ਨਾਖਤ ਕਰਨ ਲਈ ਕਿਹਾ ਅਤੇ ਸ਼ਹਿਰ ਦੇ ਨੀਵੇਂ ਇਲਾਕਿਆਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਲਈ ਪ੍ਰਬੰਧ ਕਰਨ ਲਈ ਕਿਹਾ।  ਉਨ੍ਹਾਂ ਐਸ.ਐਸ.ਪੀ ਨੂੰ ਕਿਹਾ ਕਿ ਜੋ ਵੀ ਕੋਈ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਪਾਉਂਦਾ ਹੈ,ਤਾਂ ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜ਼ੋ ਹੜ੍ਹਾਂ ਨਾਲ ਲੋਕਾਂ ਦੀ ਜਿੰਦਗੀ ਨੂੰ ਬਚਾਇਆ ਜਾ ਸਕੇ।
             ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਰਾਹਤ ਕੈਂਪ ਲਗਾਏ ਜਾਣ, ਕੈਂਪ ਦੇ ਨੋਡਲ ਅਫਸਰ ਲਗਾਏ ਜਾਣ ਅਤੇ ਜ਼ਰੂਰੀ ਵਸਤਾਂ ਜਿਵੇਂ ਟੈਂਟ, ਤਰਪਾਲਾਂ ਆਦਿ ਦਾ ਪ੍ਰਬੰਧ ਕੀਤਾ ਜਾਵੇ।
ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ  ਹਨ, ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਦਾ ਫੋਨ  ਨੰਬਰ 01633-260341, ਮਲੋਟ 01637-261072, ਗਿੱਦੜਬਾਹਾ 01637-231931  ਜਾਂ ਵਟਸਐਪ ਨੰਬਰ 098559-95200, 85580-28099, 82840-83430 ਤੇ ਅਪਾਤਕਾਲੀਨ ਸਥਿਤੀ ਤੇ ਸੰਪਰਕ ਕੀਤਾ ਜਾ ਸਕਦਾ ਹੈ।

                ਉਨ੍ਹਾਂ ਜ਼ਿਲ੍ਹੇ ਦੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡਾਕਟਰਾਂ ਦੀਆਂ ਟੀਮਾਂ ਬਣਾਈਆਂ ਜਾਣ  ਅਤੇ ਮੀਂਹ ਦੇ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਿਵੇਂ ਡੇਂਗੂ ਦੀ ਰੋਕਥਾਮ ਲਈ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਪੀਣ ਵਾਲੇ ਪਾਣੀ ਦੀ ਸੁੱਧੀਕਰਨ ਲਈ ਲਾਲ ਦਵਾਈ  ਦੀ ਵਰਤੋਂ ਕੀਤੀ ਜਾਵੇ ਅਤੇ ਲੋੜੀਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ।
ਉਹਨਾਂ ਨਗਰ ਕੌਸਲ ਅਤੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੇ ਬਚਾਅ ਲਈ ਫੋਗਿੰਗ ਕੀਤੀ ਜਾਵੇ।
             ਉਹਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਸਥਿਤੀ ਤੇ ਕਾਬੂ ਪਾਉਣ ਲਈ ਆਪਸੀ ਸਹਿਯੋਗ ਬਣਾ ਕੇ ਰੱਖਣ ਤਾਂ ਜ਼ੋ ਲੋਕਾਂ ਨੂੰ ਕਿਸੇ ਵੀ ਤਰ੍ਰਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored