ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕੀਤਾ ਜਾਵੇਗਾ: ਡੀ.ਜੀ.ਪੀ ਗੌਰਵ ਯਾਦਵ

ਰਾਜ ਭਰ ਵਿੱਚ ਲਗਾਏ 800 ਤੋਂ ਵੱਧ ਨਾਕਿਆਂ ਤੇ 10000 ਤੋਂ ਵੱਧ ਪੁਲਿਸ ਕਰਮੀ ਤਾਇਨਾਤ

On
ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕੀਤਾ ਜਾਵੇਗਾ: ਡੀ.ਜੀ.ਪੀ ਗੌਰਵ ਯਾਦਵ

ਚੰਡੀਗੜ, 23 ਜੁਲਾਈ (BTTNEWS)-
 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਵਿੱਚ ਕੋਈ ਥਾਂ ਨਾ ਹੋਣ ਦਾ ਜੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ  ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ।
 
ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜਿਲਾ, 53 ਹਾਈ-ਟੈਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨਾਂ ਵਿੱਚ 10000 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹਨ, ਲਗਾਏ ਗਏ ਸਨ। 
 
ਇਹ ਆਪ੍ਰੇਸ਼ਨ ਸੂਭਾ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ/ਐਸਐਚਓਜ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ ‘ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।
 
ਡੀਜੀਪੀ ਨੇ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕਬੀਨੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਨ।
 
ਡੀ.ਜੀ.ਪੀ. ਗੌਰਵ ਯਾਦਵ, ਜੋ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਨਰੇਸ਼ ਅਰੋੜਾ ਅਤੇ ਐਸ.ਐਸ.ਪੀ. ਰੋਪੜ ਸੰਦੀਪ ਗਰਗ ਦੇ ਨਾਲ ਰੋਪੜ ਵਿੱਚ ਵਾਹਨਾਂ ਦੀ ਚੈਕਿੰਗ ਦੀ ਖੁਦ ਨਿਗਰਾਨੀ ਕਰਨ ਲਈ ਸ਼ਾਮਲ ਹੋਏ ਸਨ, ਨੇ ਕਿਹਾ ਕਿ ਉਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਜੜੋਂ ਪੁੱਟਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ  ਪੰਜਾਬ ਨੂੰ ਅਪਰਾਧ  ਅਤੇ ਗੈਂਸਗਸਟਰ ਮੁਕਤ ਸੂਬਾ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।
 
ਉਨਾਂ ਸਮੂਹ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀ ਮਰਜੀ ਨਾਲ ਰਾਜ ਛੱਡਣ ਦੀ ਚੇਤਾਵਨੀ ਦੁਹਰਾਉਂਦਿਆਂ ਕਿਹਾ ਕਿ ਅਜਿਹੇ ਤੱਤ ਛੇਤੀ ਤੋਂ ਛੇਤੀ ਸੂਬਾ ਛੱਡ ਦੇਣ ਨਹੀਂ ਤਾਂ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਉਨਾਂ ਨੂੰ  ਨਹੀਂ ਬਖਸ਼ੇਗੀ । ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ।
 
ਜ਼ਿਕਰਯੋਗ ਹੈ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸਵਾਸ ਵਧਾਉਣ ਵਿੱਚ ਵੀ ਸਹਾਈ ਹੋਣਗੇ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored