ਅਮਨ ਅਰੋੜਾ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ

- ਲੋਕਾਂ ਦੀਆਂ ਸਮੱਸਿਆਵਾਂ ਨੂੰ ਕੀਤਾ ਜਾਵੇ ਪਹਿਲ ਦੇ ਆਧਾਰ ਤੇ ਹੱਲ

On
ਅਮਨ ਅਰੋੜਾ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (BTTNEWS)-

            ਅਮਨ ਅਰੋੜਾ ਸੂਚਨਾ ਅਤੇ ਲੋਕ ਸੰਪਰਕਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਜਿ਼ਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਮੀਤ ਸਿੰਘ ਖੁੱਡੀਆ ਵਿਧਾਇਕ ਲੰਬੀ, ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸਚਿਨ ਗੁਪਤਾ ਐਸ.ਐਸ.ਪੀ.,ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ।

            ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ  ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਅਹਿਮ ਡਿਊਟੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

         ਉਹਨਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਬਗ਼ੈਰ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਬੰਧੀ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ  ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

            ਉਹਨਾਂ ਜਿ਼ਲ੍ਹੇ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ  ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਉਣ ।

            ਮੀਟਿੰਗ ਦੌਰਾਨ ਉਹਨਾਂ ਸੀਵਰੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸੀਵਰੇਜ਼ ਦੀ ਸਮੱਸਿਆ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾਵੇ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਬਚਣਵੱਧ ਹੈ ਅਤੇ ਰਾਜ ਵਿੱਚ ਮਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

            ਉਹਨਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਰਮੇ  ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇਉਹਨਾਂ ਕਿਹਾ ਜਿਹਨਾਂ ਖੇਤਾਂ ਵਿੱਚ ਬਰਸਾਤ ਨਾਲ ਨਰਮੇ ਦੀ ਫਸਲ ਖਰਾਬ ਹੋ ਗਈ ਹੈਉਹਨਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇ।

            ਉਹਨਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ ।   

ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਨੂੰ ਨਹਿਰੀ ਅਰਾਮ ਘਰ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ      

            ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਂਮਜਸ਼ਨ ਬਰਾੜਵਰਿੰਦਰ ਢੋਸੀਵਾਲਵਿੱਕੀ ਕੁਮਾਰਮਨਵੀਰ ਸਿੰਘਦਿਲਬਾਗ ਸਿੰਘਇਕਾਬਲ ਸਿੰਘਜਗਮੀਤ ਸਿੰਘਅਮਰਧੀਰ ਸਿੰਘ ਅਤੇ ਜਗਮੀਤ ਸਿੰਘ ਜੱਗਾ ਵੀ ਮੌਜੂਦ ਸਨ।  

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored