ਸਿੰਗਲ ਯੂਜ਼ ਪਲਾਸਟਿਕ’ ਸਬੰਧੀ ਮੁੱਖ ਮੰਤਰੀ ਵੀਡਿਓ ਕਾਰਨਫਰੰਸ ਰਾਹੀਂ ਕਰਨਗੇ ਪੰਜਾਬ ਵਾਸੀਆਂ ਨੂੰ ਸੰਬੋਧਨ

ਜਿ਼ਲ੍ਹਾ ਪੱਧਰੀ ਸਮਾਗਮ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ ਆਯੋਜਿਤ: ਏ.ਡੀ.ਸੀ.(ਜੀ)

On
ਸਿੰਗਲ ਯੂਜ਼ ਪਲਾਸਟਿਕ’ ਸਬੰਧੀ ਮੁੱਖ ਮੰਤਰੀ ਵੀਡਿਓ ਕਾਰਨਫਰੰਸ ਰਾਹੀਂ ਕਰਨਗੇ ਪੰਜਾਬ ਵਾਸੀਆਂ ਨੂੰ ਸੰਬੋਧਨ

ਸ੍ਰੀ ਮੁਕਤਸਰ ਸਾਹਿਬ 4  ਅਗਸਤ (BTTNEWS)-
                      ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ 1 ਜੁਲਾਈ ਤੋਂ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਪੂਰੇ ਰਾਜ ਵਿੱਚ ਸਖ਼ਤੀ ਨਾਲ ਰੋਕ ਲਗਾਈ  ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 5 ਅਗਸਤ 2022 ਨੂੰ ਪੰਜਾਬ ਭਰ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਮਾਧਿਅਮ ਰਾਹੀਂ ਸੰਬੋਧਨ ਕੀਤਾ ਜਾਣਾ ਹੈ।

                            ਇਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਮਹਾਂ ਸਿੰਘ ਆਡੀਟੋਰੀਅਮ, ਪਹਿਲੀ ਮੰਜਿ਼ਲ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 11:15 ਤੋਂ 12:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।

                          ਉਹਨਾਂ  ਦੱਸਿਆ ਕਿ  ਜਿ਼ਲ੍ਹੇ ਦੀਆਂ  ਨਗਰ ਕੌਸਲਾਂ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ ਦੀ  ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ ਕਰਨ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

                          ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ  ਦੇ ਅਧਿਕਾਰੀ ਅਤੇ ਕਰਮਚਾਰੀ ਭਾਗ ਲੈਣਗੇ। ਉਨਾਂ ਲੋਕਾਂ ਨੂੰ  ਅਪੀਲ ਕੀਤੀ ਕਿ  ਉਹ ਪਲਾਸਟਿਕ ਦੀ ਵਰਤੋਂ ਰੋਕਣ ਵਾਲੀ ਮੁਹਿੰਮ ਦਾ ਹਿੱਸਾ ਜਰੂਰ ਬਣਨ । ਇਸ ਸਮਾਗਮ ਵਿੱਚ  ਲੋਕਾਂ ਨੂੰ ਜੂਟ ਦੇ ਬਣੇ ਬੈਗ ਵੀ ਮੁਫ਼ਤ ਵੰਡੇ ਜਾਣਗੇ ।  

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored